Lift Pump

ਪਿੰਡ ਮੋਤਲੇਵਾਲਾ ਵਿਖੇ ਲਿਫਟ ਪੰਪ ਬੰਦ ਕਰਨ ਨੂੰ ਲੈ ਕੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 10 ਅਗਸਤ , 2023: ਸ੍ਰੀ ਮੁਕਤਸਰ ਸਾਹਿਬ ਦੇ ਨਜਦੀਕ ਪੈਦੇ ਪਿੰਡ ਮੋਤਲੇਵਾਲਾ ਵਿਖੇ ਵੱਖ-ਵੱਖ ਪਿੰਡਾ ਦੇ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਜੰਮ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਿਸਾਨਾਂ ਨੇ ਕਿਹਾ ਕਿ ਜੋ ਸਰਕਾਰ ਵੱਲੋਂ ਲਿਫਟ ਪੰਪ (Lift Pump) ਬੰਦ ਕਰਨ ਦਾ ਤੁਗਲਕੀ ਫੁਰਮਾਨ ਜਾਰੀ ਕੀਤਾ ਹੈ ਜੋ ਕਿ ਕਿਸਾਨਾਂ ਨਾਲ ਸਰਾਸਰ ਧੱਕੇਸ਼ਾਹੀ ਹੈ |

ਪੰਜਾਬ ਦੇ ਕਿਸਾਨਾਂ ਨੂੰ ਨਜਾਇਜ਼ ਤੌਰ ‘ਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ । ਇਸ ਸਮੇਂ ਕਿਸਾਨ ਆਗੂਆਂ ਨੇ ਬੋਲਦਿਆਂ ਕਿਹਾ ਕਿ ਜਦੋ ਦਾ ਸਮੇਂ ਦੀ ਸਰਕਾਰ ਵੱਲੋਂ ਲਿਫਟ ਪੰਪ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ ।ਉਦੋਂ ਤੋਂ ਹੀ ਕਿਸਾਨਾਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਸਮੇਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਦੋਂ ਰਾਜਸਥਾਨ ਨੂੰ ਪਾਣੀ ਦੇ ਰਹੀ ਹੈ ਅਤੇ ਰਾਜਸਥਾਨ ਤੋ ਇੱਕ ਪੈਸਾ ਤੱਕ ਨਹੀਂ ਵਸੂਲਿਆ ਅਤੇ ਲਗਾਤਾਰ ਪੰਜਾਬ ਦੇ ਕਿਸਾਨਾਂ ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ ।

ਉਨ੍ਹਾਂ ਕਿਹਾ ਕਿ ਸਾਡੇ ਲਿਫਟ ਪੰਪ (Lift Pump) ਕਾਫ਼ੀ ਸਮੇਂ ਤੋਂ ਚੱਲ ਰਹੇ ਹਨ ਅਤੇ ਇਹ ਲਿਫਟ ਪੰਪ 1978 ਤੋਂ ਚਾਲੂ ਹਨ। ਹੁਣ ਪੰਜਾਬ ਸਰਕਾਰ ਇਹਨਾਂ ਲਿਫਟ ਪੰਪਾਂ ਨੂੰ ਬੰਦ ਕਰਨਾ ਚਾਹੁੰਦੀ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲਿਫਟ ਪੰਪ ਬੰਦ ਕਰਨ ਦਾ ਹੁਕਮ ਵਾਪਸ ਲਵੇ ਅਤੇ ਕਿਸਾਨਾਂ ਨਾਲ ਹੁੰਦੀ ਧੱਕੇਸ਼ਾਹੀ ਨੂੰ ਰੋਕੇ।

Scroll to Top