Patiala

ਬੰਦ ਕੀਤੇ ਗਏ ਸਕੂਲਾਂ ਨੂੰ ਖੁਲ੍ਹਵਾਉਣ ਲਈ ਬੱਚਿਆਂ ਦੇ ਮਾਪਿਆਂ ਵੱਲੋਂ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ 03 ਫਰਵਰੀ 2022: ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਨੂੰ ਦੇਖਦਿਆਂ ਜਿਥੇ ਹਰੇਕ ਸੂਬੇ ਵੱਲੋਂ ਨਵੀਂਆਂ ਕੋਰੋਨਾ ਨਿਯਮਾਂ ਦੀਆਂ ਹਦਾਇਤਾਂ ਜਾਰੀ ਕਰਦਿਆਂ ਵਧੇਰੇ ਇਕੱਠ ਤੇ ਪਾਬੰਦੀ ਲਗਾ ਦਿੱਤੀ ਸੀ ਉਥੇ ਹੀ ਪੰਜਾਬ (Punjab) ਵਿੱਚ ਸਕੂਲ ਕਾਲਜ ਅਤੇ ਬਾਕੀ ਵਿੱਦਿਅਕ ਸੰਸਥਾਵਾਂ ਨੂੰ ਇੱਕ ਵਾਰ ਤੋਂ ਫਿਰ ਬੰਦ ਕਰ ਦਿੱਤਾ ਗਿਆ ਸੀ ਪੰਜਾਬ ਵਿੱਚ ਸਕੂਲ ਕਾਲਜ ਅਤੇ ਵਿੱਦਿਅਕ ਸੰਸਥਾਵਾਂ ਨੂੰ ਬੰਦ ਕੀਤੇ ਜਾਣ ਦਾ ਮਾਪਿਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਪਟਿਆਲਾ (Patiala) ਦੇ ਡਿਪਟੀ ਕਮਿਸ਼ਨਰ ਦਫਤਰ ਵਿਖੇ ਵੱਖ ਵੱਖ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਅਤੇ ਸਕੂਲ ਬੱਸਾਂ ਦੇ ਡਰਾਈਵਰਾਂ ਵੱਲੋਂ ਇੱਕ ਰੋਸ ਪ੍ਰਦਰਸ਼ਨ ਕਰਦੇ ਹੋਏ ਡਿਪਟੀ ਕਮਿਸ਼ਨਰ ਪਟਿਆਲਾ (Patiala) ਨੂੰ ਸਕੂਲ ਖੋਲ੍ਹਣ ਸੰਬੰਧੀ ਮੰਗ ਪੱਤਰ ਦਿੱਤਾ ਗਿਆ।

ਡੀ ਸੀ ਦਫਤਰ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਬੱਚਿਆਂ ਦੇ ਮਾਪਿਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਦੀ ਲਹਿਰ ਨੂੰ ਦੇਖਦਿਆਂ ਸਕੂਲ ਤਾਂ ਬੰਦ ਕਰ ਦਿੱਤੇ ਅਤੇ ਬੱਚਿਆਂ ਦਾ ਭਵਿੱਖ ਦਾਅ ਤੇ ਲਾ ਦਿੱਤਾ ਅਤੇ ਵਿਆਹਾਂ ਸ਼ਾਦੀਆਂ ਭੀੜ ਭਾੜ ਵਾਲੇ ਬਾਜ਼ਾਰਾਂ ਵਿੱਚ ਜਾਂ ਸਿਆਸੀ ਰੈਲੀਆਂ ਵਿੱਚ ਕੋਈ ਪਾਬੰਦੀ ਨਹੀਂ ਲਗਾਈ ਗਈ ਅਤੇ ਜਿਸ ਤੋਂ ਸਾਬਤ ਹੁੰਦਾ ਹੈ ਕਿ ਦੇਸ਼ ਦੀਆਂ ਸਰਕਾਰਾਂ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਦਿਆਂ ਉਨ੍ਹਾਂ ਨੂੰ ਸਿੱਖਿਆ ਤੋਂ ਵਾਂਝੇ ਰੱਖਣਾ ਚਾਹੁੰਦੀਆਂ ਨੇ ਬੱਚਿਆਂ ਦੇ ਮਾਪਿਆਂ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹੁੰਦੇ ਨੇ ਤੇ ਅੱਜ ਇਸੇ ਭਵਿੱਖ ਨਾਲ ਸੂਬੇ ਦੀਆਂ ਸਰਕਾਰਾਂ ਖਿਲਵਾੜ ਕਰ ਰਹੀਆਂ ਹਨ |

ਉਨ੍ਹਾਂ ਕਿਹਾ ਕਿ ਸਰਕਾਰਾਂ ਨਹੀਂ ਚਾਹੁੰਦੀਆਂ ਕਿ ਬੱਚੇ ਪੜ੍ਹ ਲਿਖ ਜਾਣ ਅਤੇ ਇਸੇ ਮਕਸਦ ਸਦਕਾ ਸਰਕਾਰਾਂ ਵੱਲੋਂ ਸਕੂਲ ਕਾਲਜ ਜਾਂ ਹੋਰ ਵਿੱਦਿਅਕ ਸੰਸਥਾਵਾਂ ਨਹੀਂ ਖੋਲ੍ਹੀਆਂ ਜਾ ਰਹੀਆਂ ਉੱਥੇ ਹੀ ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਨਿਯਮਾਂ ਦੀਆਂ ਹਦਾਇਤਾਂ ਸੰਬੰਧੀ ਸਕੂਲ ਖੋਲ੍ਹਣ ਦੇ ਆਦੇਸ਼ ਜਾਰੀ ਕਰਨ ਤਾਂ ਜੋ ਬੱਚਿਆਂ ਦੇ ਭਵਿੱਖ ਨੂੰ ਬਚਾਇਆ ਜਾ ਸਕੇ ਉੱਥੇ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਪੂਰੇ ਪੰਜਾਬ ਵਿੱਚ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ

Scroll to Top