July 1, 2024 12:37 am
Punjab Congress

ਪੰਜਾਬ ਕਾਂਗਰਸ ਵਲੋਂ ਸੋਨੀਆ ਗਾਂਧੀ ਦੀ ਈਡੀ ਸਾਹਮਣੇ ਪੇਸ਼ੀ ਦੇ ਵਿਰੋਧ ‘ਚ ਰੋਸ ਪ੍ਰਦਰਸ਼ਨ

ਚੰਡੀਗੜ੍ਹ 21 ਜੁਲਾਈ 2022: ਨੈਸ਼ਨਲ ਹੈਰਾਲਡ ਮਾਮਲੇ (National Herald case) ‘ਚ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ (Sonia Gandhi) ਤੋਂ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਇਸ ਦੌਰਾਨ ਸੋਨੀਆ ਗਾਂਧੀ ਦੀ ਈਡੀ ਸਾਹਮਣੇ ਪੇਸ਼ੀ ਦੇ ਵਿਰੋਧ ਵਿਚ ਪੰਜਾਬ ਕਾਂਗਰਸ (Punjab Congress) ਵਲੋਂ ਕਾਂਗਰਸ ਭਵਨ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।

ਇਸ ਦੌਰਾਨ ਇਨ੍ਹਾਂ ਕਾਂਗਰਸੀ ਲੀਡਰਾਂ ਨੇ ਕੇਂਦਰ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ ਸੋਨੀਆ ਗਾਂਧੀ ਦੀ ਨਹੀਂ ਹੈ ਇਹ ਆਜ਼ਾਦੀ ਅਤੇ ਆਜ਼ਾਦੀ ਦੇ ਬੁਨਿਆਦੀ ਆਦਰਸ਼ਾਂ ਨੂੰ ਛੁਡਾਉਣ ਦੀ ਲੜਾਈ ਹੈ।ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਪਰਗਟ ਸਿੰਘ ਸਮੇਤ ਹੋਰ ਕਾਂਗਰਸੀ ਆਗੂ ਮੌਜੂਦ ਰਹੇ |

Punjab Congress