Amritsar

ਅੰਮ੍ਰਿਤਸਰ ‘ਚ ਕੇਜਰੀਵਾਲ ਤੇ ਭਗਵੰਤ ਮਾਨ ਦੀ ਫੇਰੀ ਤੋਂ ਪਹਿਲਾਂ ਇਲਾਕਾ ਨਿਵਾਸੀਆਂ ਵੱਲੋਂ ਰੋਸ ਪ੍ਰਦਰਸ਼ਨ

ਅੰਮ੍ਰਿਤਸਰ,13 ਸਤਬੰਰ 2023: ਦਿੱਲੀ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ (Amritsar) ਦੇ ਵਿੱਚ ਸਰਕਾਰੀ ਸਕੂਲ ਦੇ ਸਕੂਲ ਆਫ ਐਮੀਨੈਂਸ ਸੰਬੰਧੀ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਪਹੁੰਚ ਰਹੇ ਹਨ | ਉੱਥੇ ਉਸ ਤੋਂ ਇਲਾਕੇ ਦੇ ਨਜ਼ਦੀਕ ਇਲਾਕਾ ਨਿਵਾਸੀਆਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੇ ਨਾਂ ਨਾਲ ਉਸ ਇਲਾਕੇ ਦੇ ਐਮਐਲਏ ਜਸਬੀਰ ਸਿੰਘ ਸੰਧੂ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ |

ਇਲਾਕਾ ਨਿਵਾਸੀਆਂ ਵਲੋਂ ਕਾਲੀਆਂ ਝੰਡੀਆਂ ਦਿਖਾ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਖ਼ਿਲਾਫ਼ ਜਿੱਥੇ ਪ੍ਰਦਰਸ਼ਨ ਕੀਤਾ ਗਿਆ ਉੱਥੇ ਹੀ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਹੀ ਇਲਾਕੇ ਦੇ ਵਿਨੋਦ ਕੁਮਾਰ ਨੂੰ ਪੁਲਿਸ ਵਲੋਂ ਘਰੋਂ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ । ਜਿਸ ਤੋਂ ਬਾਅਦ ਇਲਾਕਾ ਨਿਵਾਸੀਆਂ ਵਲੋਂ ਕਾਲੀਆਂ ਝੰਡੀਆਂ ਦੇ ਨਾਲ ਪੁਲਿਸ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ ਨਾਅਰੇਬਾਜੀ ਵੀ ਕੀਤੀ ਗਈ ਹੈ ।

ਅੰਮ੍ਰਿਤਸਰ (Amritsar) ਦੇ ਛੇਹਾਰਟਾ ਇਲਾਕੇ ਦੇ ਨਿਵਾਸੀਆਂ ਵੱਲੋਂ ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਗਿਆ ਕਿ ਇਸ ਇਲਾਕੇ ਦੇ ਐਮਐਲਏ ਜਸਬੀਰ ਸਿੰਘ ਸੰਧੂ ਕਿਸੇ ਵੀ ਤਰਾਂ ਦੀ ਸਹੂਲਤ ਇਲਾਕਾ ਨਿਵਾਸੀਆਂ ਨੂੰ ਨਹੀਂ ਦਿੱਤੀ ਜਾ ਰਹੀ ਅਤੇ ਲੋਕ ਗੰਦਗੀ ਭਰੀ ਜ਼ਿੰਦਗੀ ਅਤੇ ਨਰਕ ਭਰੀ ਜ਼ਿੰਦਗੀ ਵਿੱਚ ਜੀਣ ਲਈ ਮਜ਼ਬੂਰ ਹਨ | ਇਲਾਕਾ ਨਿਵਾਸੀਆਂ ਨੇ ਕਿਹਾ ਕਿ ਅੱਜ ਜਦੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਾਗਵਤ ਮਾਨ ਅੱਜ ਅੰਮ੍ਰਿਤਸਰ ਦੇ ਦੌਰੇ ‘ਤੇ ਹਨ ਅਤੇ ਉਨ੍ਹਾਂ ਨੂੰ ਆਪਣੇ ਇਲਾਕੇ ਦੀਆਂ ਸਾਰੀਆਂ ਮੁਸ਼ਕਲਾਤਾਂ ਦੱਸਣ ਵਾਸਤੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ |

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਦੋਂ 2022 ਦੀਆਂ ਚੋਣਾਂ ਸਨ, ਉਸ ਵੇਲੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਇਹ ਦੱਸ ਕੇ ਵੋਟਾਂ ਲਈਆਂ ਕਿ ਇਹ ਅੰਦੋਲਨ ਚੋਂ ਨਿਕਲੀ ਹੋਈ ਪਾਰਟੀ ਹੈ। ਲੇਕਿਨ ਅੰਦੋਲਨ ਨਿਕਲੀ ਹੋਈ ਪਾਰਟੀ ਹੁਣ ਲੋਕਾਂ ਹੱਕਾਂ ਦੇ ਲਈ ਅਵਾਜ ਵੀ ਚੁੱਕਣ ਨਹੀਂ ਦੇ ਰਾਹੀ ਹੈ ਅਤੇ ਲਗਾਤਾਰ ਹੀ ਜਿਹੜਾ ਵੀ ਵਿਅਕਤੀ ਇਸ ਸਰਕਾਰ ਖ਼ਿਲਾਫ਼ ਆਵਾਜ਼ ਚੁੱਕਦਾ ਹੈ, ਉਸ ਨੂੰ ਗ੍ਰਿਫਤਾਰ ਕਰ ਲਿਆ ਜਾਂਦਾ ਹੈ।

 

Scroll to Top