Site icon TheUnmute.com

ਇਨਕਮ ਟੈਕਸ ਡਿਪਾਰਟਮੈਂਟ ਦੀ ਚੀਫ਼ ਕਮਿਸ਼ਨਰ ਦੇ ਖ਼ਿਲਾਫ਼ ਬਾਰ ਐਸੋਸੀਏਸ਼ਨ ਵੱਲੋਂ ਧਰਨਾ ਪ੍ਰਦਰਸ਼ਨ

Income Tax Department

ਅੰਮ੍ਰਿਤਸਰ, 27 ਜੁਲਾਈ 2023: ਅੰਮ੍ਰਿਤਸਰ ਦੇ ਵਿੱਚ ਬਾਰ ਐਸੋਸੀਏਸ਼ਨ ਅਤੇ ਇਨਕਮ ਟੈਕਸ ਵਿਭਾਗ (Income Tax Department) ਦੀ ਚੀਫ ਕਮਿਸ਼ਨਰ ਦਾ ਪਿਛਲੇ ਕੁਝ ਦਿਨਾਂ ਤੋਂ ਵਿਵਾਦ ਵੱਧਦਾ ਹੋਇਆ ਨਜ਼ਰ ਆ ਰਿਹਾ ਹੈ। ਜਿਸ ਦੇ ਚੱਲਦੇ ਅੱਜ ਇੱਕ ਵਾਰ ਫਿਰ ਬਾਰ ਐਸੋਸੀਏਸ਼ਨ ਵੱਲੋਂ ਕਚਹਿਰੀ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਇਨਕਮ ਟੈਕਸ ਵਿਭਾਗ ਦੇ ਖਿਲਾਫ ਨਾਅਰੇਬਾਜੀ ਕੀਤੀ ਗਈ |

ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਬਾਰ ਐਸੋਸੀਏਸ਼ਨ ਅੰਮ੍ਰਿਤਸਰ ਪ੍ਰਧਾਨ ਪਰਦੀਪ ਸੈਣੀ ਅਤੇ ਸੰਜੇ ਕਪੂਰ ਸੀ.ਏ ਨੇ ਦੱਸਿਆ ਕਿ ਬਾਰ ਐਸੋਸੀਏਸ਼ਨ ਦਾ ਇੱਕ ਕਮਰਾ ਇਨਕਮ ਟੈਕਸ ਵਿਭਾਗ ਦੇ ਬਿਲਡਿੰਗ ਦੇ ਵਿੱਚ ਵੀ ਹੈ, ਪਿਛਲੇ ਦਿਨੀ ਇਨਕਮ ਟੈਕਸ ਵਿਭਾਗ ਦੀ ਚੀਫ਼ ਕਮਿਸ਼ਨਰ ਵੱਲੋਂ ਬਿਨਾਂ ਕਿਸੇ ਨੂੰ ਜਾਣਕਾਰੀ ਦਿੱਤੇ ਬਾਰ ਐਸੋਸੀਏਸ਼ਨ ਦੇ ਕਮਰੇ ਨੂੰ ਤਾਲਾ ਲਗਾ ਦਿੱਤਾ ਅਤੇ ਉਸਦੇ ਅੰਦਰ ਪਿਆ ਸਮਾਨ ਵੀ ਬਾਹਰ ਕੱਢ ਦਿੱਤਾ |

ਇਸ ਦੌਰਾਨ ਰੋਸ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਭਾਰੀ ਪੁਲਿਸ ਬਲ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ | ਇਨਕਮ ਟੈਕਸ ਵਿਭਾਗ ਦੀ ਬਿਲਡਿੰਗ ਦੇ ਅੰਦਰ ਵੀ ਦਾਖ਼ਲ ਨਹੀਂ ਹੋਣ ਦਿੱਤਾ। ਅੱਗੇ ਬੋਲਦੇ ਹੋਏ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪਰਦੀਪ ਸੈਣੀ ਨੇ ਕਿਹਾ ਕਿ ਇਸ ਸਬੰਧੀ ਮਾਮਲਾ ਪਹਿਲਾਂ ਤੋਂ ਹੀ ਮਾਣਯੋਗ ਅਦਾਲਤ ਦੇ ਵਿੱਚ ਚੱਲ ਰਿਹਾ ਹੈ, ਲੇਕਿਨ ਇਨਕਮ ਟੈਕਸ ਵਿਭਾਗ ਦੀ ਚੀਫ਼ ਕਮਿਸ਼ਨਰ ਨੇ ਅਦਾਲਤ ਦੇ ਹੁਕਮ ਆਉਣ ਦਾ ਇੰਤਜ਼ਾਰ ਨਹੀਂ ਕੀਤਾ | ਜਿਸ ਕਰਕੇ ਹੁਣ ਵਾਰ ਐਸੋਸੀਏਸ਼ਨ ਅਤੇ ਇਨਕਮ ਟੈਕਸ ਐਸੋਸੀਏਸ਼ਨ ਵੱਲੋਂ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਇਸ ਕਰਕੇ ਉਨ੍ਹਾਂ ਵੱਲੋਂ ਵੀ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਦੇ ਬਾਹਰ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਅਤੇ ਇਹ ਪ੍ਰਦਰਸ਼ਨ ਉਦੋਂ ਤਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਨੂੰ ਇਨਕਮ ਟੈਕਸ ਵਿਭਾਗ ਦੀ ਬਿਲਡਿੰਗ ਵਿੱਚ ਉਨ੍ਹਾਂ ਦਾ ਕਮਰਾ ਵਾਪਸ ਨਹੀਂ ਮਿਲ ਜਾਂਦਾ।

Exit mobile version