farmer

ਮਾਨਸਾ ਡੀ.ਸੀ ਦਫ਼ਤਰ ਦੇ ਬਾਹਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਮਾਨਸਾ, 22 ਸਤੰਬਰ 2023: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿੱਚ ਕਿਸਾਨ (farmer) ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਇਸੇ ਤਹਿਤ ਮਾਨਸਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸੰਬੰਧਿਤ ਮੰਗਾਂ ਨੂੰ ਹੱਲ ਕਰਨ ਲਈ ਸਰਕਾਰ ਦੇ ਨਾਂ ਮੰਗ ਪੱਤਰ ਭੇਜੇ ਗਏ।

ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਅੱਜ ਭਾਰਤ ਦੇ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਡਿਪਟੀ ਕਮਿਸ਼ਨ ਕੀਤੇ ਜਾ ਰਹੇ ਹਨ, ਉਹਨਾਂ ਕਿਹਾ ਕੇ ਪੰਜਾਬ ਭਰ ਵਿੱਚ ਵੀ ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਜਾਰੀ ਹਨ | ਉਹਨਾਂ ਕਿਹਾ ਕਿ ਅੱਜ ਦੇ ਇਨ੍ਹਾਂ ਧਰਮਿਆਂ ਦੇ ਵਿੱਚ ਕਿਸਾਨਾਂ (farmer) ਦੀਆਂ ਮੁੱਖ ਮੰਗਾਂ ਕੁਦਰਤੀ ਆਫਤਾਂ ਦੇ ਨਾਲ ਖਰਾਬ ਹੋਣ ਵਾਲੀਆਂ ਫਸਲਾਂ ਨੂੰ ਭਾਰਤ ਪੱਧਰ ਤੇ ਕੁਦਰਤੀ ਆਫ਼ਤ ਮੰਨਿਆ ਜਾਵੇ ਅਤੇ ਕੇਂਦਰ ਸਰਕਾਰ ਇਸ ਤੇ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਕਿਸਾਨਾਂ ਨੂੰ ਦੇਵੇ ਸਰਕਾਰ ਅਤੇ ਬਾਕੀ ਮੁਆਵਜਾ ਸਟੇਟ ਦੀਆਂ ਸਰਕਾਰਾਂ ਦੇਣ |

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਲਕੀਮਪੁਰ ਖੀਰੀ ਦੇ ਵਿੱਚ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਮੌਤ ਦੇ ਮਾਮਲੇ ਵਿੱਚ ਦੋਸ਼ੀ ਵਿਅਕਤੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ | ਉਹਨਾਂ ਕਿਹਾ ਕਿ ਅੱਜ ਦੇ ਭਾਰਤ ਵਿੱਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਸਰਕਾਰਾਂ ਦੇ ਲਈ ਸਿਰਫ ਚਿਤਾਵਨੀ ਹਨ ਅਤੇ ਜੇਕਰ ਆਉਣ ਵਾਲੇ ਸਮੇਂ ਦੇ ਵਿੱਚ ਇਨ੍ਹਾਂ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਕਿਸਾਨਾਂ ਵੱਲੋਂ ਹੋਰ ਵੀ ਤਿੱਖੇ ਸੰਘਰਸ਼ ਕੀਤੇ ਜਾਣਗੇ।

Scroll to Top