June 30, 2024 11:48 pm
Manipur incident

ਮਣੀਪੁਰ ਘਟਨਾ ਨੂੰ ਲੈ ਕੇ ਦਲਿਤ ਭਾਈਚਾਰੇ ਵੱਲੋਂ ਅੰਮ੍ਰਿਤਸਰ ਹਾਲ ਗੇਟ ‘ਤੇ ਰੋਸ ਮਾਰਚ

ਅੰਮ੍ਰਿਤਸਰ, 26 ਜੁਲਾਈ 2023: ਮਣੀਪੁਰ ਘਟਨਾ (Manipur incident) ਦੀ ਦੇਸ਼ ਦੁਨੀਆਂ ਵਿੱਚ ਨਿੰਦਾ ਹੋ ਰਹੀ ਹੈ, ਉਥੇ ਹੀ ਪੰਜਾਬ ਵਿੱਚ ਵੀ ਇਸ ਦੀ ਨਿਖੇਧੀ ਕੀਤੀ ਜਾ ਰਹੀ ਹੈ। ਇਸ ਹੀ ਤਹਿਤ ਦਲਿਤ ਸਮਾਜ ਦੇ ਆਗੂਆਂ ਵੱਲੋਂ ਅਤੇ ਦਲਿਤ ਭਾਈਚਾਰੇ ਵੱਲੋ ਅੰਮ੍ਰਿਤਸਰ ਹਾਲ ਗੇਟ ਤੋਂ ਲੈ ਕੇ ਵਿਰਾਸਤੀ ਮਾਰਗ ਤੱਕ ਰੋਸ ਮਾਰਚ ਕੀਤਾ ਗਿਆ | ਇਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ |

ਇਸ ਦੌਰਾਨ ਸ਼ਰਮਨਾਕ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਦਲਿਤ ਭਾਈਚਾਰੇ ਦੇ ਆਗੂਆਂ ਨੇ ਕਿਹਾ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਤੇ ਉਨ੍ਹਾਂ ਦੋਸ਼ੀਆਂ ਦਾ ਅਸਲੀ ਚਿਹਰਾ ਜਨਤਾ ਸਾਹਮਣੇ ਲਿਆਂਦਾ ਜਾਵੇ ਤੇ ਉਨ੍ਹਾਂ ਨੂੰ ਉਸਦੀ ਬਣਦੀ ਸਖ਼ਤ ਸਜ਼ਾ ਦਿੱਤੀ ਜਾਵੇ | ਇਹ ਸਾਰੀਆਂ ਘਟਨਾਵਾਂ ਸਰਕਾਰ ਨੂੰ ਅਲੱਗ ਥਲੱਗ ਕਰਨ ਲਈ ਕੀਤੀਆਂ ਜਾਂਦੀਆਂ ਹਨ, ਇਸ ਘਟਨਾ ਨੇ ਇਨਸਾਨੀਅਤ ਨੂੰ ਸ਼ਰਮਸਾਰ ਕੀਤਾ ਹੈ |

ਇਸ ਘਟਨਾ ਦੀ ਨਿੰਦਿਆਂ ਕਰਦੇ ਹੋਏ ਸ਼ਹਿਰ ਵਿੱਚ ਪ੍ਰਦਰਸ਼ਨ ਕੀਤਾ ਗਿਆ, ਇਸ ਦੌਰਾਨ ਪ੍ਰਦਰਸ਼ਨਕਾਰੀਆਣ ਨੇ ਬੈਨਰਾਂ,ਤਖਤੀਆਂ ਹੱਥਾਂ ਵਿੱਚ ਫੜ੍ਹ ਕੇ ਭਾਜਪਾ ਸਰਕਾਰ ਖ਼ਿਲਾਫ਼ ਅਤੇ ਮਣੀਪੁਰ ਘਟਨਾ (Manipur incident) ਦੇ ਦੋਸ਼ੀਆਂ ਖ਼ਿਲਾਫ਼ ਨਾਅਰੇ ਲਗਾਏ। ਇਸ ਦੌਰਾਨ ਨਿਤਿਨ ਗਿੱਲ ਉਰਫ ਮਨੀ ਗਿੱਲ ਨੇ ਕਿਹਾ ਕਿ ਮਣੀਪੁਰ ਦੀਆਂ ਬੇਟੀਆਂ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਸਥਾਨਕ ਮੁੱਖ ਮੰਤਰੀ ਨੂੰ ਬਰਖ਼ਾਸਤ ਕੀਤਾ ਜਾਵੇ ਇਸ ਮੌਕੇ ਉਹਨਾਂ ਦੇਸ਼ ਦੀਆਂ ਘੱਟ ਗਿਣਤੀਆਂ ਵਿਰੁੱਧ ਫ਼ਿਰਕੂ ਹਮਲੇ ਬੰਦ ਕਰਨ ਦੀ ਮੰਗ ਕੀਤੀ |