ਚੰਡੀਗੜ੍ਹ 10 ਜੂਨ 2022: ਭਾਜਪਾ ਦੇ ਦੋ ਸਾਬਕਾ ਨੇਤਾਵਾਂ ਵੱਲੋਂ ਪੈਗੰਬਰ ਮੁਹੰਮਦ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ (West Bengal) ‘ਚ ਭਾਰੀ ਹੰਗਾਮਾ ਹੋਇਆ। ਹਾਵੜਾ ਵਿੱਚ, ਪ੍ਰਦਰਸ਼ਨਕਾਰੀਆਂ ਨੇ ਪੁਲਿਸ ਵੈਨਾਂ ਅਤੇ ਪੁਲਿਸ ਬੂਥਾਂ ਨੂੰ ਅੱਗ ਲਗਾ ਦਿੱਤੀ। ਹਾਵੜਾ ਜ਼ਿਲ੍ਹੇ ਵਿੱਚ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਸੜਕਾਂ ਜਾਮ ਕਰ ਦਿੱਤੀਆਂ। ਜਾਣਕਾਰੀ ਮੁਤਾਬਕ ਧੂਲਗੜ੍ਹ, ਪੰਜਲਾ ਅਤੇ ਉਲੂਬੇਰੀਆ ‘ਚ ਪ੍ਰਦਰਸ਼ਨਕਾਰੀਆਂ ਦੀ ਪੁਲਸ ਨਾਲ ਝੜਪ ਹੋ ਗਈ।
ਪ੍ਰਦਰਸ਼ਨਕਾਰੀ ਨੈਸ਼ਨਲ ਹਾਈਵੇਅ 6 ਨੂੰ ਜਾਮ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਜਦੋਂ ਪੁਲਿਸ ਵਾਲੇ ਇਸ ਨੂੰ ਖੋਲ੍ਹਣ ਲਈ ਪਹੁੰਚੇ ਤਾਂ ਉਨ੍ਹਾਂ ਨੇ ਲੜਾਈ ਸ਼ੁਰੂ ਕਰ ਦਿੱਤੀ। ਮੌਕੇ ‘ਤੇ ਮੌਜੂਦ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਟਿੱਪਣੀ ਲਈ ਭਾਜਪਾ ਦੇ ਦੋ ਸਾਬਕਾ ਆਗੂਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।
#WATCH पश्चिम बंगाल: हावड़ा में प्रदर्शनकारियों ने पुलिस वैन और पुलिस बूथ में आग लगाई। pic.twitter.com/Dj4OrPTsTn
— ANI_HindiNews (@AHindinews) June 10, 2022