Site icon TheUnmute.com – Punjabi News

CM ਮਾਨ ਦੇ ਮੂਸਾ ਪਿੰਡ ਪਹੁੰਚਣ ਤੋਂ ਪਹਿਲਾਂ ਹੋ ਰਿਹਾ ਭਾਰੀ ਵਿਰੋਧ, ਆਉਣਾ ਰੱਦ ਹੋਣ ਦੀ ਸੰਭਾਵਨਾ

CM ਮਾਨ

ਚੰਡੀਗੜ੍ਹ 03 ਜੂਨ 2022: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਮੂਸਾ ਪਿੰਡ ਜਾਣਾ ਸੀ। ਪਰ ਪਿੰਡ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਕੀ ਹਵੇਲੀ ਦੇ ਬਾਹਰ ਲੋਕਾਂ ਨੇ ਸੀਐਮ ਭਗਵੰਤ ਮਾਨ ਖਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਪਿੰਡ ਵਾਸੀਆਂ ਦੇ ਵਿਰੋਧ ਨੂੰ ਦੇਖਦੇ ਹੋਏ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਵਾਪਸ ਮੁੜਨਾ ਪਿਆ। ਲੋਕਾਂ ਦਾ ਦੋਸ਼ ਹੈ ਕਿ ਭਗਵੰਤ ਮਾਨ ਦੇ ਆਉਣ ਨੂੰ ਲੈ ਕੇ ਸੁਰੱਖਿਆ ਇੰਨੀ ਸਖ਼ਤ ਕਰ ਦਿੱਤੀ ਗਈ ਹੈ ਕਿ ਲੋਕਾਂ ਨੂੰ ਵੀ ਪਿੰਡ ਅੰਦਰ ਵੜਨ ਨਹੀਂ ਦਿੱਤਾ ਜਾ ਰਿਹਾ।

ਲੋਕ ‘ਆਪ’ ਵਿਧਾਇਕਾਂ ਨੂੰ ਹਵੇਲੀ ਦੇ ਅੰਦਰ ਨਹੀਂ ਜਾਣ ਦੇ ਰਹੇ ਹਨ। ਵਿਧਾਇਕ ਲਗਾਤਾਰ ਸਮਰਥਕਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਉਨ੍ਹਾਂ ਤੋਂ ਮੁਆਫ਼ੀ ਵੀ ਮੰਗ ਰਹੇ ਹਨ। ਜ਼ਿਕਰਯੋਗ ਹੈ ਕਿ 27 ਮਈ ਦੀ ਸ਼ਾਮ ਨੂੰ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਗਾਇਕ ਦੇ ਸਮਰਥਕਾਂ ਅਤੇ ਵਿਰੋਧੀ ਨੇਤਾਵਾਂ ਨੇ ‘ਆਪ’ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।