ਚੰਡੀਗੜ੍ਹ, 29 ਜੁਲਾਈ 2024: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਸਾਰੇ ਸਕੂਲਾਂ (Schools) ਨੂੰ ਹੁਕਮ ਦਿੱਤੇ ਹਨ ਕਿ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁੱਹਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਬਰਸਾਤ ਦੇ ਮੌਸਮ ‘ਚ ਪਾਣੀ ਕਈਂ ਬਿਮਾਰੀ ਹੋਣ ਦਾ ਖਤਰਾ ਰਹਿੰਦਾ ਹੈ | ਸਕੂਲਾਂ ‘ਚ ਸਕੂਲ ਮੁਖੀਆਂ/ਸਕੂਲ ਮੈਨੇਜਮੈਂਟ ਨੂੰ ਹਦਾਇਤਾਂ ਜਾਰੀ ਕਰਦਿਆਂ ਸਾਫ-ਸਫਾਈ ਰੂਟੀਨ ਬੇਸਿਸ ‘ਤੇ ਕਰਵਾਉਣ ਦੇ ਹੁਕਮ ਦਿੱਤੇ ਹਨ |
ਦਸੰਬਰ 7, 2025 9:59 ਬਾਃ ਦੁਃ




