TheUnmute.com

PRTC ਤੇ PUNBUS ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਸ਼ੁਰੂ

ਪਟਿਆਲਾ 03 ਅਗਸਤ 2022: ਪੰਜਾਬ ਭਰ ਵਿੱਚ ਪਨਬੱਸ (PUNBUS ) ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ. ਸੀ (PRTC ) ਕੰਟਰੈਕਟ ਵਰਕਰ ਯੂਨੀਅਨ ਦੇ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਅੱਜ ਪਟਿਆਲਾ ਨਾਭਾ ਰੋਡ ਤੇ ਸਥਿਤ ਮੁੱਖ ਦਫਤਰ ਵਿਖੇ ਨੌਂ ਡਿਪੂਆਂ ਤੋਂ ਆਏ ਵਰਕਰ ਯੂਨੀਅਨ ਦੇ ਆਗੂਆਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ |

ਇਸ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਵਰਕਰ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਸਖ਼ਤ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ | ਪਿਛਲੇ ਦਿਨੀਂ ਪੰਜਾਬ ਭਰ ਤੋਂ ਸਤਾਈ ਡਿਪੂਆਂ ਤੇ ਵਰਕਰ ਯੂਨੀਅਨ ਆਗੂਆਂ ਵੱਲੋਂ ਬੱਸ ਸਟੈਂਡ ਦੇ ਮੁੱਖ ਗੇਟ ਬੰਦ ਕਰਕੇ ਵੀ ਪ੍ਰਦਰਸ਼ਨ ਕੀਤਾ ਗਿਆ ਸੀ |

ਇਸ ਮੌਕੇ ਪ੍ਰਦਰਸ਼ਨ ਕਰ ਰਹੇ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਲਈ ਮਾਰੂ ਨੀਤੀਆਂ ਲੈ ਕੇ ਆ ਰਹੀ ਹੈ | ਜਿਸ ਦੇ ਵਿਰੋਧ ਵਿੱਚ ਪ੍ਰਦਰਸ਼ਨਕਾਰੀਆਂ ਨੇ ਕਿਹਾ ਪੰਜਾਬ ਸਰਕਾਰ ਸਰਕਾਰੀ ਬੱਸਾਂ ਦੀ ਥਾਂ ਤੇ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਪਾ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੇ ਇਸ ਅਦਾਰੇ ਨਾਲ ਸਰਕਾਰ ਧੱਕਾ ਕਰ ਰਹੀ ਹੈ | ਕਿਉਂਕਿ ਕਿਲੋਮੀਟਰ ਸਕੀਮ ਬੱਸਾਂ ਆਉਣ ਕਰਕੇ ਡਰਾਈਵਰਾਂ ਦੀ ਪੋਸਟਾਂ ਖਾਲੀ ਹੋ ਜਾਣਗੀਆਂ |

PRTC

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਾਲ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਦਾ ਵੀ ਵਾਅਦਾ ਕੀਤਾ ਸੀ ਪਰ ਸਰਕਾਰ ਇਨ੍ਹਾਂ ਵਾਅਦਿਆਂ ਤੋਂ ਮੁੱਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਅਦਾਰੇ ਨੂੰ ਬੰਦ ਕਰਨ ਤੇ ਤੁਲੀ ਹੈ ਤੇ ਪੰਜਾਬ ਵਿੱਚ ਇਸ ਕਾਰਪੋਰੇਟ ਘਰਾਣਿਆਂ ਦੀਆਂ ਬੱਸਾਂ ਨੂੰ ਸੜਕਾਂ ਤੇ ਉਤਾਰਨ ਦੀ ਪਹਿਲ ਦੇ ਰਹੀ ਹੈ ਜੋ ਕਿ ਆਪਣੀ ਮਨ-ਮਰਜ਼ੀ ਦੀਆਂ ਤਨਖਾਹਾਂ ਅਤੇ ਡਰਾਈਵਰ ਭਰਤੀ ਕਰਨਗੇ |

ਦੱਸ ਦਈਏ ਕਿ ਕਈ ਦਿਨਾਂ ਤੋਂ ਪਟਿਆਲਾ ਨਾਭਾ ਰੋਡ ਦੇ ਡਿਪੂ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਯੂਨੀਅਨ ਦੇ ਆਗੂਆਂ ਦੇ ਇੱਕ ਮੈਂਬਰ ਦੇ ਉੱਤੇ ਅਵਾਰਾ ਪਸ਼ੂ ਨੇ ਅਟੈਕ ਵੀ ਕਰ ਦਿੱਤਾ ਸੀ ਜੋ ਕਿ ਹੁਣ ਜ਼ਖ਼ਮੀ ਹਾਲਾਤ ਵਿੱਚ ਉਸੇ ਸਥਾਨ ਤੇ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਿਹਾ | ਪਰ ਕੋਈ ਵੀ ਸਿਹਤ ਵਿਭਾਗ ਜਾਂ ਸਰਕਾਰ ਦਾ ਨੁਮਾਇੰਦਾ ਇਸ ਦੀ ਸਾਰ ਲੈਣ ਨਹੀਂ ਪਹੁੰਚਿਆ |

Exit mobile version