July 2, 2024 6:26 pm
PRTC

ਪਟਿਆਲਾ ਤੋਂ ਦੇਵੀਗੜ੍ਹ ਜਾ ਰਹੀ PRTC ਬੱਸ ਹਾਦਸੇ ਦਾ ਸ਼ਿਕਾਰ, ਡਰਾਈਵਰ ਦੀ ਮੌਕੇ ‘ਤੇ ਮੌਤ

ਪਟਿਆਲਾ 28 ਜੁਲਾਈ 2022: ਪਟਿਆਲਾ ਤੋਂ ਦੇਵੀਗੜ੍ਹ ਜਾ ਰਹੀ ਪੀ.ਆਰ.ਟੀ.ਸੀ. (PRTC)  ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਦੇਵੀਗੜ੍ਹ (Devigarh) ਕੈਂਚੀਆਂ ਦੇ ਨਜ਼ਦੀਕ ਬੱਸ ਦੇ ਡਰਾਈਵਰ ਨੂੰ ਦੌਰਾ ਪੈਣ ਕਰਕੇ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਖਤਾਨਾਂ ਵਿੱਚ ਜਾ ਡਿੱਗੀ | ਇਸ ਦੌਰਾਨ ਬੱਸ ਦੇ ਡਰਾਈਵਰ ਦੀ ਮੌਕੇ ਤੇ ਮੌਤ ਹੋ ਗਈ |

ਇਸਦੇ ਨਾਲ ਹੀ ਬੱਸ ‘ਚ 25 ਤੋਂ 30 ਦੇ ਕਰੀਬ ਸਵਾਰੀਆਂ ਮੌਜੂਦ ਸਨ | ਜਿਸ ਵਿਚ ਸਵਾਰੀਆਂ ਦੇ ਮਾਮੂਲੀ ਸੱਟਾਂ ਵੱਜੀਆਂ ਹਨ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਸਾਰੀਆਂ ਸਵਾਰੀਆਂ ਨੂੰ ਸੁਰੱਖਿਅਤ ਬੱਸ ਚੋਂ ਬਾਹਰ ਕੱਢਿਆ ਗਿਆ | ਇਸ ਹਾਦਸੇ ਨੂੰ ਲੈ ਕੇ ਫਿਲਹਾਲ ਅਜੇ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਬੋਲਣ ਨੂੰ ਤਿਆਰ ਨਹੀਂ ਹੈ |