Site icon TheUnmute.com

ਹੁਸ਼ਿਆਰਪੁਰ-ਚਿੰਤਪੁਰਨੀ ਰੋਡ ‘ਤੇ ਸਵਾਰੀਆਂ ਨਾਲ ਭਰੀ PRTC ਦੀ ਬੱਸ ਪਲਟੀ, ਕਈ ਜ਼ਖਮੀ

PRTC

ਚੰਡੀਗੜ੍ਹ, 07 ਅਗਸਤ 2023: ਹੁਸ਼ਿਆਰਪੁਰ-ਚਿੰਤਪੁਰਨੀ ਰੋਡ ‘ਤੇ ਸਵਾਰੀਆਂ ਨਾਲ ਭਰੀ ਪੀਆਰਟੀਸੀ (PRTC) ਦੀ ਬੱਸ ਪਲਟ ਗਈ। ਹਾਲਾਂਕਿ ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸਥਾਨਕ ਅਧਿਕਾਰੀਆਂ ਦੇ ਨਾਲ ਭਾਰੀ ਪੁਲਿਸ ਬਲ ਮੌਕੇ ‘ਤੇ ਪਹੁੰਚ ਗਿਆ। ਬੱਸ ਡਰਾਈਵਰ ਸਮੇਤ ਕਈ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਹ ਘਟਨਾ ਅੱਜ ਸਵੇਰੇ 10 ਵਜੇ ਦੇ ਕਰੀਬ ਵਾਪਰੀ।

ਜਾਣਕਾਰੀ ਅਨੁਸਾਰ ਧਰਮਸ਼ਾਲਾ ਤੋਂ ਹੁਸ਼ਿਆਰਪੁਰ ਆ ਰਹੀ ਪੀਆਰਟੀਸੀ ਦੀ ਬੱਸ ਮੰਗੂਵਾਲ ਨੇੜੇ ਮੀਂਹ ਕਾਰਨ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਪਲਟ ਗਈ । ਹਾਲਾਂਕਿ ਉਸ ਸਮੇਂ ਬੱਸ ਵਿੱਚ 20 ਦੇ ਕਰੀਬ ਸਵਾਰੀਆਂ ਸਨ ਅਤੇ ਕੁਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਥਾਣਾ ਸਦਰ ਦੇ ਮੁਖੀ ਲਵਕੇਸ਼ ਕੁਮਾਰ ਭਾਰੀ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ।

Exit mobile version