Site icon TheUnmute.com

ਬਠਿੰਡਾ ‘ਚ ਨੈਸ਼ਨਲ ਹਾਈਵੇ ‘ਤੇ ਪਲਟੀ PRTC ਬੱਸ, ਹਾਦਸੇ ‘ਚ 1 ਬੀਬੀ ਦੀ ਗਈ ਜਾਨ ਤੇ ਕਈਂ ਫੱਟੜ

PRTC

ਚੰਡੀਗੜ੍ਹ, 27 ਅਗਸਤ 2024: ਬਠਿੰਡਾ ਦੇ ਬੀਕਾਨੇਰ ਨੈਸ਼ਨਲ ਹਾਈਵੇ ‘ਤੇ ਫਰੀਦਕੋਟ ਡਿੱਪੂ ਦੀ ਬੱਸ ਪੀਆਰਟੀਸੀ (PRTC) ਦੀ ਬੱਸ ਪਲਟਣ ਨਾਲ ਸੜਕ ਹਾਦਸਾ ਵਾਪਰਿਆ ਹੈ | ਇਹ ਹਾਦਸਾ ਡੱਬਵਾਲੀ ਕਸਬੇ ਨੇੜੇ ਪਿੰਡ ਪਥਰਾਲਾ ਨੇੜੇ ਵਾਪਰਿਆ ਹੈ | ਇਸ ਹਾਦਸੇ ‘ਚ ਇੱਕ ਬੀਬੀ ਦੀ ਮੌਤ ਹੋ ਗਈ, ਜਿਸਦੀ ਪਛਾਣ ਜਸਵਿੰਦਰ ਕੌਰ ਪਤਨੀ ਗੁਰਪ੍ਰੀਤ ਸਿੰਘ ਪਿੰਡ ਲੋਹਾਰਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ | ਇਸਦੇ ਨਾਲ ਹੀ ਦੋ ਦਰਜਨ ਦੇ ਕਰੀਬ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਅੱਜ ਬਾਅਦ ਦੁਪਹਿਰ ਕਰੀਬ 3 ਵਜੇ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਫਰੀਦਕੋਟ ਡਿੱਪੂ ਦੀ PRTC ਬੱਸ ਨੰਬਰ ਪੀਬੀ 04ਵੀ 3044 ਹਰਿਆਣਾ ਦੇ ਡੱਬਵਾਲੀ ਤੋਂ ਬਠਿੰਡਾ ਆ ਰਹੀ ਸੀ। ਜਿਵੇਂ ਹੀ ਇਹ ਬੱਸ ਉਸਾਰੀ ਅਧੀਨ ਬਠਿੰਡਾ-ਬੀਕਾਨੇਰ-ਡੱਬਵਾਲੀ ਕੌਮੀ ਮਾਰਗ ’ਤੇ ਡੱਬਵਾਲੀ ਨੇੜੇ ਪਿੰਡ ਪਥਰਾਲਾ ਕੋਲ ਪੁੱਜੀ ਤਾਂ ਬੇਕਾਬੂ ਹੋ ਕੇ ਪਲਟ ਗਈ।

Exit mobile version