ਚੰਡੀਗੜ੍ਹ, 15 ਮਈ 2025: PSEB 10th Result: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਕੱਲ੍ਹ ਯਾਨੀ 16 ਮਈ ਨੂੰ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ। ਪੀਐਸਈਬੀ ਨੇ ਨਤੀਜਾ ਐਲਾਨ ਕਰਨ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਵਿਦਿਆਰਥੀ ਦੁਪਹਿਰ 2:30 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਜਾਂ ਆਪਣੇ ਸਕੂਲ ਜਾ ਕੇ ਆਪਣੇ ਨਤੀਜੇ ਦੇਖ ਸਕਣਗੇ। ਇਹ ਜਾਣਕਾਰੀ ਪੀਐਸਈਬੀ ਵੱਲੋਂ ਦਿੱਤੀ ਹੈ। ਨਤੀਜੇ ਲਈ ਵੱਖਰਾ ਗਜ਼ਟ ਤਿਆਰ ਨਹੀਂ ਕੀਤਾ ਗਿਆ ਹੈ।
ਪੀਐਸਈਬੀ ਮੁਤਾਬਕ ਇਸ ਵਾਰ ਲਗਭਗ ਤਿੰਨ ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਬੋਰਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਡੀ ਕੋਸ਼ਿਸ਼ ਹੈ ਕਿ ਨਿਰਧਾਰਤ ਸਮੇਂ ਦੇ ਅੰਦਰ ਨਤੀਜੇ ਐਲਾਨੇ ਜਾਣ ਤਾਂ ਜੋ ਵਿਦਿਆਰਥੀਆਂ ਨੂੰ ਅੱਗੇ ਦਾਖਲਾ ਲੈਣ ਆਦਿ ‘ਚ ਕੋਈ ਮੁਸ਼ਕਿਲ ਨਾ ਆਵੇ।
Read More: PSEB Result 2025: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੱਲ੍ਹ ਜਾਰੀ ਕੀਤਾ ਜਾਵੇਗਾ 12ਵੀਂ ਜਮਾਤ ਦਾ ਨਤੀਜਾ