PSEB 12th Result 2025: 12ਵੀਂ ਜਮਾਤ ਦੇ ਨਤੀਜੇ ਜਾਰੀ, ਕੁੜੀਆਂ ਨੇ ਪਹਿਲੇ ਤਿੰਨ ਸਥਾਨਾਂ ‘ਤੇ ਕੀਤਾ ਕਬਜ਼ਾ

14 ਮਈ 2025: ਪੰਜਾਬ ਸਕੂਲ ਸਿੱਖਿਆ (Punjab School Education Board) ਬੋਰਡ (PSEB) ਵੱਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਬਰਨਾਲਾ ਦੀ ਹਰਸੀਰਤ (harsirat kaur) ਕੌਰ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਸਟੇਟ ਟਾਪਰ ਬਣੀ ਹੈ। ਇਸ ਵਾਰ ਵੀ ਨਤੀਜਿਆਂ ਵਿੱਚ ਕੁੜੀਆਂ ਨੇ ਜਿੱਤ ਪ੍ਰਾਪਤ ਕੀਤੀ ਹੈ। ਕੁੜੀਆਂ ਦੀ ਪਾਸ ਪ੍ਰਤੀਸ਼ਤਤਾ 94.32 ਪ੍ਰਤੀਸ਼ਤ ਰਹੀ। ਕੁੜੀਆਂ ਨੇ ਪਹਿਲੇ ਤਿੰਨ ਸਥਾਨਾਂ ‘ਤੇ ਕਬਜ਼ਾ ਕੀਤਾ ਹੈ।

ਵਿਦਿਆਰਥੀ (student website) ਵੈੱਬਸਾਈਟ www.pseb.ac.in ‘ਤੇ ਜਾ ਕੇ ਆਪਣੇ ਨਤੀਜੇ ਦੇਖ ਸਕਣਗੇ। 5950 ਬੱਚੇ ਪ੍ਰੀਖਿਆ ਵਿੱਚ ਫੇਲ੍ਹ ਹੋਏ ਹਨ।

ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ (amarpal singh) ਨੇ ਕਿਹਾ ਕਿ ਇਸ ਵਾਰ ਪੰਜਾਬ (punjab) ਭਰ ਵਿੱਚ ਤਿੰਨ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਨਤੀਜਾ ਘੋਸ਼ਿਤ ਹੋਣ ਤੋਂ ਬਾਅਦ, ਆਪਣਾ ਨਤੀਜਾ ਦੇਖਣ ਲਈ, ਵਿਦਿਆਰਥੀਆਂ ਨੂੰ ਦਿੱਤੀ ਗਈ ਜਗ੍ਹਾ ਵਿੱਚ ਆਪਣਾ ਰੋਲ ਨੰਬਰ ਅਤੇ ਹੋਰ ਵੇਰਵੇ ਦਰਜ ਕਰਨੇ ਪੈਣਗੇ। ਪੰਜਾਬ ਵਿੱਚ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ 4 ਅਪ੍ਰੈਲ, 2025 ਤੱਕ ਹੋਈਆਂ ਸਨ।

 Read More: ਪੰਜਾਬ ਬੋਰਡ ਦੇ 12ਵੀਂ ਜਮਾਤ ਦੇ ਨਤੀਜੇ ਅੱਜ ਜਾਣਗੇ ਐਲਾਨੇ

Scroll to Top