8 ਜਨਵਰੀ 2025: ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖਬਰ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਬੋਰਡ ਦੀਆਂ ਕਲਾਸਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। PSEB ਨੇ 8ਵੀਂ, 10ਵੀਂ ਅਤੇ 12ਵੀਂ ਦੀ ਸਾਲਾਨਾ ਪ੍ਰੀਖਿਆ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆਵਾਂ 19 ਫਰਵਰੀ ਤੋਂ ਲਈਆਂ ਜਾਣਗੀਆਂ।
ਤੁਹਾਨੂੰ ਦੱਸ ਦੇਈਏ ਕਿ 8ਵੀਂ ਦੀ ਪ੍ਰੀਖਿਆ 19 ਫਰਵਰੀ ਤੋਂ 7 ਮਾਰਚ ਤੱਕ ਹੋਵੇਗੀ। ਜਦੋਂ ਕਿ 10ਵੀਂ ਦੀ ਪ੍ਰੀਖਿਆ 10 ਮਾਰਚ ਤੋਂ 4 ਅਪ੍ਰੈਲ ਤੱਕ ਅਤੇ 12ਵੀਂ ਦੀ ਪ੍ਰੀਖਿਆ 19 ਫਰਵਰੀ ਤੋਂ 4 ਅਪ੍ਰੈਲ ਤੱਕ ਹੋਵੇਗੀ। ਪ੍ਰੀਖਿਆ ਦਾ ਸ਼ੁਰੂਆਤੀ ਸਮਾਂ ਸਵੇਰੇ 11 ਵਜੇ ਹੋਵੇਗਾ। ਇਸ ਸਬੰਧੀ ਡੇਟਸ਼ੀਟ ਅਤੇ ਹੋਰ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਉਪਲਬਧ ਹੈ।
read more: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ