PSEB Open School 2025: ਵਿਦਿਆਰਥੀਆਂ ਲਈ ਅਹਿਮ ਖਬਰ, ਜਾਣੋ ਵੇਰਵਾ

9 ਜਨਵਰੀ 2025: (Open School system) ਓਪਨ ਸਕੂਲ ਪ੍ਰਣਾਲੀ ਤਹਿਤ ਦਾਖਲਾ ਲੈਣ ਵਾਲੇ ਵਿਦਿਆਰਥੀਆਂ (students) ਲਈ ਅਹਿਮ ਖਬਰ ਸਾਹਮਣੇ ਆਈ ਹੈ। ਦਰਅਸਲ, ਪੰਜਾਬ ਸਕੂਲ (Punjab School Education Board) ਸਿੱਖਿਆ ਬੋਰਡ ਨੇ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰਿਕ (subjects examination block-2 July/August 2025 in Matriculation and Senior Secondary courses) ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿੱਚ ਮੁਕੰਮਲ ਵਿਸ਼ਿਆਂ ਦੀ ਪ੍ਰੀਖਿਆ ਬਲਾਕ-2 ਜੁਲਾਈ/ਅਗਸਤ 2025 ਲਈ ਵਿਦਿਆਰਥੀਆਂ ਦੇ ਦਾਖਲੇ ਸ਼ੁਰੂ ਕਰ ਦਿੱਤੇ ਹਨ। ਬਿਨਾਂ ਲੇਟ ਫੀਸ ਦੇ ਦਾਖਲਾ ਲੈਣ ਦੀ ਆਖਰੀ ਮਿਤੀ 28 ਫਰਵਰੀ ਰੱਖੀ ਗਈ ਹੈ। 1 ਮਾਰਚ 2025 ਤੋਂ 30 ਅਪ੍ਰੈਲ ਤੱਕ 1500 ਰੁਪਏ ਪ੍ਰਤੀ ਵਿਦਿਆਰਥੀ (student late fees) ਲੇਟ ਫੀਸ ਨਾਲ ਵੀ ਦਾਖਲਾ ਲਿਆ ਜਾ ਸਕਦਾ ਹੈ।

ਇਨ੍ਹਾਂ ਮਿਤੀਆਂ ਤੋਂ ਬਾਅਦ ਇਸ ਬਲਾਕ ਅਧੀਨ ਓਪਨ ਸਕੂਲ ਦੇ ਦਾਖਲਿਆਂ ਦੀਆਂ ਤਰੀਕਾਂ ਵਿੱਚ ਕੋਈ ਵਾਧਾ ਨਹੀਂ ਹੋਵੇਗਾ। ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਬੋਰਡ ਦੇ ਖੇਤਰੀ ਦਫਤਰਾਂ ਦੀ ਮਦਦ ਨਾਲ ਮਾਨਤਾ ਪ੍ਰਾਪਤ ਸਕੂਲਾਂ (ਮਾਨਤਾ ਪ੍ਰਾਪਤ ਸਕੂਲਾਂ ਦੀ ਸੂਚੀ ਬੋਰਡ ਦੀ (website) ਵੈੱਬਸਾਈਟ www.pseb.ac.in ‘ਤੇ ਉਪਲਬਧ ਹੈ) ਰਾਹੀਂ ਆਪਣੀ ਸਹੂਲਤ ਅਨੁਸਾਰ ਅਪਲਾਈ (apply) ਕਰ ਸਕਦੇ ਹਨ ਜਾਂ ਵਿਦਿਆਰਥੀ ਸਿੱਧੇ ਤੌਰ ‘ਤੇ ਇਸ ‘ਤੇ ਅਪਲਾਈ ਕਰ ਸਕਦੇ ਹਨ। ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਤੁਸੀਂ ਆਨਲਾਈਨ (online) ਅਰਜ਼ੀ ਦੇ ਸਕਦੇ ਹੋ। ਬੋਰਡ ਦੀ ਵੈੱਬਸਾਈਟ (website) ‘ਤੇ ਜਾ ਕੇ ਤੁਸੀਂ ਆਨਲਾਈਨ ਪ੍ਰਕਿਰਿਆ ਰਾਹੀਂ ਫਾਰਮ ਭਰ ਸਕਦੇ ਹੋ।

ਫੀਸ ਜਮ੍ਹਾ ਕਰਨ ਦੀ ਪ੍ਰਕਿਰਿਆ ਸਿਰਫ ਆਨਲਾਈਨ ਹੋਵੇਗੀ। ਪੰਜਾਬ ਓਪਨ ਸਕੂਲ ਦੇ ਮੈਟ੍ਰਿਕ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਲਈ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਨਿਰਧਾਰਤ ਦਾਖਲਾ ਅਤੇ ਪ੍ਰੀਖਿਆ ਫੀਸ ਤੋਂ ਇਲਾਵਾ ਕੋਈ ਵਾਧੂ ਫੀਸ ਨਹੀਂ ਦੇਣੀ ਪਵੇਗੀ। ਪ੍ਰਾਸਪੈਕਟਸ ਅਤੇ ਸਿਲੇਬਸ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਉਪਲਬਧ ਹਨ।

READ MORE: 8ਵੀਂ,10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ, ਜਾਣੋ ਕਦੋ ਹੋਣਗੇ ਬੱਚਿਆਂ ਦੇ ਪੇਪਰ

Scroll to Top