PSEB

PSEB Canceled Paper: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦਾ ਅੰਗਰੇਜ਼ੀ ਪੇਪਰ ਰੱਦ

ਚੰਡੀਗੜ੍ਹ, 04 ਮਾਰਚ 2025: PSEB Canceled English Paper 2025: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਤਲਵੰਡੀ ਭਾਈ-2 ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਲੜਕਿਆਂ ਦੇ ਸਕੂਲ ‘ਚ 12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਰੱਦ ਕਰ ਦਿੱਤਾ ਹੈ। ਇਹ ਪੇਪਰ 28 ਫਰਵਰੀ ਨੂੰ ਕਰਵਾਇਆ ਗਿਆ ਸੀ। ਪੀਐਸਈਬੀ ਨੇ ਇਹ ਫੈਸਲਾ ਧੋਖਾਧੜੀ ਅਤੇ ਹੋਰ ਬੇਨਿਯਮੀਆਂ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਲਿਆ ਹੈ। ਇਸ ਕੇਂਦਰ ‘ਚ 115 ਵਿਦਿਆਰਥੀ ਪ੍ਰੀਖਿਆ ਦੇ ਰਹੇ ਸਨ।

ਪ੍ਰਾਪਤ ਜਾਣਕਾਰੀ ਮੁਤਾਬਕ ਇਸ ਘਟਨਾ ਤੋਂ ਇਲਾਵਾ ਹੁਣ ਤੱਕ ਹੋਈਆਂ ਸਾਰੀਆਂ ਪ੍ਰੀਖਿਆਵਾਂ ‘ਚ ਕੋਈ ਵੀ ਅਣਸੁਖਾਵੀਂ ਘਟਨਾ ਜਾਂ ਹੋਰ ਮਾਮਲਾ ਸਾਹਮਣੇ ਨਹੀਂ ਆਇਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ ਕਿ ਬਾਕੀ ਪ੍ਰੀਖਿਆਵਾਂ ਵੀ ਵਿਦਿਆਰਥੀਆਂ ਲਈ ਨਕਲ-ਮੁਕਤ, ਪਾਰਦਰਸ਼ੀ ਅਤੇ ਤਣਾਅ-ਮੁਕਤ ਮਾਹੌਲ ‘ਚ ਕਰਵਾਈਆਂ ਜਾਣ।

ਜਿਕਰਯੋਗ ਹੈ ਕਿ 8ਵੀਂ ਅਤੇ 12ਵੀਂ ਜਮਾਤ ਦੀਆਂ PSEB ਬੋਰਡ ਪ੍ਰੀਖਿਆਵਾਂ 19 ਫਰਵਰੀ ਤੋਂ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੰਜਾਬ ਭਰ ‘ਚ 2300 ਤੋਂ ਵੱਧ ਪ੍ਰੀਖਿਆ ਕੇਂਦਰ ਸਥਾਪਤ ਕੀਤੇ ਹਨ। ਪ੍ਰੀਖਿਆਵਾਂ ਨੂੰ ਨਕਲ ਮੁਕਤ ਅਤੇ ਪਾਰਦਰਸ਼ੀ ਬਣਾਉਣ ਦੇ ਉਦੇਸ਼ ਨਾਲ, ਪੀਐਸਈਬੀ ਨੇ ਪੰਜਾਬ ਭਰ ‘ਚ 278 ਫਲਾਇੰਗ ਸਕੁਐਡ ਟੀਮਾਂ ਬਣਾਈਆਂ ਹਨ। ਇਹ ਟੀਮਾਂ ਜ਼ਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਕੰਮ ਕਰ ਰਹੀਆਂ ਹਨ ਅਤੇ ਹੁਣ ਤੱਕ ਸੈਂਕੜੇ ਪ੍ਰੀਖਿਆ ਕੇਂਦਰਾਂ ਦਾ ਨਿਰੀਖਣ ਕਰ ਚੁੱਕੀਆਂ ਹਨ।

Read More: PSEB Exam 2024: ਸਿੱਖਿਆ ਵਿਭਾਗ ਵੱਲੋਂ ਮਹੀਨਾਵਾਰ ਪ੍ਰੀਖਿਆ ਸੰਬੰਧੀ ਹਦਾਇਤਾਂ ਜਾਰੀ

Scroll to Top