ਚੰਡੀਗੜ੍ਹ, 10 ਜਨਵਰੀ 2025: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (PSTCL) ਦਾ ਸਾਲ 2025 ਲਈ ਕੈਲੰਡਰ ਜਾਰੀ ਕੀਤਾ।
ਪੀਐਸਪੀਸੀਐਲ ਕੈਲੰਡਰ ‘ਚ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਦੀ ਫੋਟੋ ਦੇ ਨਾਲ-ਨਾਲ ਕਾਰਪੋਰੇਸ਼ਨ ‘ਚ ਨਵ-ਨਿਯੁਕਤ ਕਰਮਚਾਰੀਆਂ ਦੀ ਭਰਤੀ ਲਈ ਕਰਵਾਏ ਸਮਾਗਮ ਦੀ ਫੋਟੋ ਵੀ ਪ੍ਰਦਰਸ਼ਿਤ ਕੀਤੀ ਹੈ। ਇਸ ਤੋਂ ਇਲਾਵਾ ਇਸ ‘ਚ ਇੱਕ ਸ਼ਾਨਦਾਰ ਸੋਲਰ ਟ੍ਰੀ ਵੀ ਹੈ, ਜੋ ਕਿ ਨਵਿਆਉਣਯੋਗ ਊਰਜਾ ਪ੍ਰਤੀ ਕਾਰਪੋਰੇਸ਼ਨ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਦੂਜੇ ਪਾਸੇ ਪੀ.ਐਸ.ਟੀ.ਸੀ.ਐਲ. ਕੈਲੰਡਰ ਰਾਜ ‘ਚ ਬਿਜਲੀ ਸੰਚਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅਪਣਾਏ ਗਏ ਨਵੇਂ ਉਪਰਾਲਿਆਂ ਨੂੰ ਦਰਸਾਉਂਦਾ ਹੈ।
ਇਨ੍ਹਾਂ ਕੈਲੰਡਰਾਂ ਨੂੰ ਜਾਰੀ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੋ ਨੇ ਪੀਐਸਪੀਸੀਐਲ (PSPCL) ਅਤੇ ਪੀਐਸਟੀਸੀਐਲ ਦੋਵਾਂ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਉਪਰਾਲਿਆਂ ਲਈ ਵਧਾਈ ਦਿੱਤੀ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸਾਲ 2025 ਲਈ ਇਨ੍ਹਾਂ ਕੈਲੰਡਰਾਂ ‘ਚ ਦਿਖਾਇਆ ਗਿਆ ਹਰ ਦਿਨ ਦੋਵਾਂ ਕਾਰਪੋਰੇਸ਼ਨਾਂ ਦੇ ਨਿਰੰਤਰ ਯਤਨਾਂ ਅਤੇ ਸਮਰਪਣ ਦਾ ਪ੍ਰਮਾਣ ਹੋਵੇਗਾ।
ਬਿਜਲੀ ਮੰਤਰੀ ਨੇ ਕਿਹਾ ਕਿ ਪੀਐਸਪੀਸੀਐਲ ਅਤੇ ਪੀਐਸਟੀਸੀਐਲ ਵੱਲੋਂ ਕੀਤੀਆਂ ਗਈਆਂ ਪਹਿਲਕਦਮੀਆਂ ਸਿਰਫ਼ ਕੈਲੰਡਰਾਂ ਰਾਹੀਂ ਤਾਰੀਖਾਂ ਦਿਖਾਉਣ ਤੱਕ ਸੀਮਿਤ ਨਹੀਂ ਹਨ, ਸਗੋਂ ਇਹ ਪੰਜਾਬ ਦੇ ਲੋਕਾਂ ਦੇ ਵਿਕਾਸ ਅਤੇ ਭਲਾਈ ਪ੍ਰਤੀ ਇਨ੍ਹਾਂ ਕਾਰਪੋਰੇਸ਼ਨਾਂ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।
ਪੰਜਾਬ ਦੇ ਬਿਜਲੀ ਖੇਤਰ ਨੂੰ ਅੱਗੇ ਵਧਾਉਣ ‘ਚ ਇਨ੍ਹਾਂ ਕਾਰਪੋਰੇਸ਼ਨਾਂ ਦੀ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਮਰੱਥਾ ਨੂੰ ਮਜ਼ਬੂਤ ਕਰਨ ਦੇ ਨਿਰੰਤਰ ਯਤਨਾਂ ਰਾਹੀਂ, ਉਹ ਇਹ ਯਕੀਨੀ ਬਣਾ ਰਹੇ ਹਨ ਕਿ ਸਾਲ ਦਾ ਹਰ ਦਿਨ ਰਾਜ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਸਮਰਪਿਤ ਹੋਵੇ।
Read More: Patiala News: ਕੁੰਦਨ ਗੋਗੀਆ ਨੂੰ ਚੁਣਿਆ ਨਗਰ ਨਿਗਮ ਪਟਿਆਲਾ ਦਾ ਮੇਅਰ