Site icon TheUnmute.com

50 ਹਜ਼ਾਰ ਰੁਪਏ ਰਿਸ਼ਵਤ ਲੈਂਦਾ PSPCL ਦਾ ਡਿਪਟੀ ਚੀਫ਼ ਇੰਜੀਨੀਅਰ ਤੇ ਲਾਈਨਮੈਨ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

PSPCL

ਚੰਡੀਗੜ੍ਹ, 01 ਫਰਵਰੀ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL), ਹੁਸ਼ਿਆਰਪੁਰ ਦੇ ਡਿਵੀਜ਼ਨ ਰੇਂਜ ਦਫ਼ਤਰ ‘ਚ ਤਾਇਨਾਤ ਡਿਪਟੀ ਚੀਫ਼ ਇੰਜੀਨੀਅਰ ਹਰਮਿੰਦਰ ਸਿੰਘ ਅਤੇ ਲਾਈਨਮੈਨ ਕੇਵਲ ਸ਼ਰਮਾ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਮੁਤਾਬਕ ਮੁਕੇਰੀਆਂ (PSPCL) ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ ਲਖਵੀਰ ਸਿੰਘ ਵਾਸੀ ਜਗਤ ਐਵੇਨਿਊ, ਪਿੰਡ ਹਰਦੋਥਲਾ ਵੱਲੋਂ ਦਰਜ ਕਰਵਾਈ ਸ਼ਿਕਾਇਤ ‘ਤੇ ਮੁਲਜ਼ਮਾਂ ਖ਼ਿਲਾਫ ਕਾਰਵਾਈ ਕੀਤੀ ਹੈ |

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਗਾਇਆ ਕਿ ਡਿਪਟੀ ਚੀਫ ਇੰਜੀਨੀਅਰ ਨੇ ਉਸਨੂੰ ਆਪਣੇ ਦਫ਼ਤਰ ਸੱਦਿਆ ਅਤੇ 50,000 ਰੁਪਏ ਦੀ ਰਿਸ਼ਵਤ ਮੰਗੀ ਅਤੇ ਉਸਨੂੰ ਇਹ ਰਕਮ ਲਾਈਨਮੈਨ ਕੇਵਲ ਸ਼ਰਮਾ ਨੂੰ ਸੌਂਪਣ ਲਈ ਕਿਹਾ।

ਵਿਜੀਲੈਂਸ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਹੁਸ਼ਿਆਰਪੁਰ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੋਵਾਂ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਮਾਮਲੇ ‘ਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਪੁਲਿਸ ਸਟੇਸ਼ਨ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

Read More: 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਛੋਟਾ ਥਾਣੇਦਾਰ ਗ੍ਰਿਫ਼ਤਾਰ

Exit mobile version