Vigilance Bureau

ਟਿਊਬਵੈੱਲ ਕੁਨੈਕਸ਼ਨ ਬਦਲੇ ਰਿਸ਼ਵਤ ਲੈਂਦਾ PSPCL ਦਾ ਜੇ.ਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 20 ਮਾਰਚ, 2025: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਸਬ-ਡਿਵੀਜ਼ਨ ਦਫ਼ਤਰ ‘ਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ | ਵਿਜੀਲੈਂਸ ਵੱਲੋਂ ਗ੍ਰਿਫਤਾਰ ਮੁਲਜ਼ਮ ਦੀ ਪਛਾਣ ਜਰਨੈਲ ਸਿੰਘ ਵਜੋਂ ਹੋਈ ਹੈ|

ਵਿਜੀਲੈਂਸ ਬਿਊਰੋ (Vigilance Bureau) ਮੁਤਾਬਕ ਇਹ ਮਾਮਲਾ ਫਰੀਦਕੋਟ ਦੇ ਕੋਠੇ ਚਾਹਲ ਸਿੰਘ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਜੇਈ ਨੇ ਉਸ ਦੇ ਟਿਊਬਵੈੱਲ ਕੁਨੈਕਸ਼ਨ ਨੂੰ ਬਦਲਣ ਅਤੇ ਉਸ ਦੇ ਜਾਣ-ਪਛਾਣ ਵਾਲੇ ਦੇ ਘਰ ਘਰੇਲੂ ਬਿਜਲੀ ਮੀਟਰ ਲਗਾਉਣ ਲਈ 20 ਹਜ਼ਾਰ ਰੁਪਏ ਦੀ ਮੰਗੇ। ਸ਼ਿਕਾਇਤਕਰਤਾ ਦੀ ਬੇਨਤੀ ‘ਤੇ ਉਕਤ ਜੇਈ ਰਿਸ਼ਵਤ ਦੀ ਰਕਮ ਦੋ ਕਿਸ਼ਤਾਂ ‘ਚ ਲੈਣ ਲਈ ਸਹਿਮਤ ਹੋ ਗਿਆ ਸੀ।

ਵਿਜੀਲੈਂਸ ਬਿਊਰੋ ਮੁਤਾਬਕ ਇਸ ਸ਼ਿਕਾਇਤ ਦੀ ਪੁਸ਼ਟੀ ਤੋਂ ਬਾਅਦ, ਫਿਰੋਜ਼ਪੁਰ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਸ਼ਿਕਾਇਤਕਰਤਾ ਤੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ | ਉਕਤ ਜੇਈ ਵਿਰੁੱਧ ਵਿਜੀਲੈਂਸ ਬਿਊਰੋ ਦੇ ਫਿਰੋਜ਼ਪੁਰ ਰੇਂਜ ਪੁਲਿਸ ਸਟੇਸ਼ਨ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਜੇਈ ਨੂੰ ਕੱਲ੍ਹ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ |

Read More: Vigilance Bureau: ਰਿਸ਼ਵਤ ਮਾਮਲੇ ‘ਚ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਖ਼ਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ

Scroll to Top