PSPCL

PSPCL ਨੇ 16078 ਮੈਗਾਵਾਟ ਦੀ ਸਭ ਤੋਂ ਵੱਡੀ ਬਿਜਲੀ ਦੀ ਮੰਗ ਨੂੰ ਕੀਤਾ ਪੂਰਾ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 22 ਜੂਨ 2024: ਪੰਜਾਬ ‘ਚ ਗਰਮੀ ਵਧਣ ਅਤੇ ਝੋਨੇ ਦੇ ਸੀਜ਼ਨ ਕਾਰਨ ਨਾਲ ਬਿਜਲੀ ਦੀ ਮੰਗ ਵੀ ਵਧੀ ਹੈ | ਇਸ ਦੌਰਾਨ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਸਾਲ ਪੀ.ਐਸ.ਪੀ.ਸੀ.ਐਲ (PSPCL) ਨੇ 19 ਜੂਨ ਨੂੰ 16078 ਮੈਗਾਵਾਟ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੇ ਚੱਲਦੇ ਖੇਤੀਬਾੜੀ ਫ਼ੀਡਰਾਂ ਨੂੰ ਰੋਜ਼ਾਨਾ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਅਤੇ ਕੋਈ ਕੱਟ ਨਹੀਂ ਲਗਾਇਆ ਜਾ ਰਿਹਾ |

ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ‘ਚ 11 ਕੇਵੀ ਦੇ 13340 ਫੀਡਰ ਹਨ | ਇਨ੍ਹਾਂ ‘ਚ 6954 ਫੀਡਰ ਲਗਭਗ 14 ਲੱਖ ਟਿਊਬਵੈੱਲ ਕੁਨੈਕਸ਼ਨਾਂ ਨੂੰ ਖੇਤੀਬਾੜੀ ਲਈ ਬਿਜਲੀ ਸਪਲਾਈ ਕਰਦੇ ਹਨ | ਇਸ ਦੌਰਾਨ ਪੀ.ਐਸ.ਪੀ.ਸੀ.ਐਲ (PSPCL) ਦੇ ਅਧਿਕਾਰੀਆਂ ਨੇ ਬੈਠਕ ‘ਚ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਜਾਣਕਾਰੀ ਦਿੱਤੀ ਕਿ ਗਰਮੀ ‘ਚ ਵੱਧ ਰਹੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਕਈ ਉਪਾਅ ਕੀਤੇ ਹਨ | ਇਸਦੇ ਨਾਲ ਹੀ ਝੋਨੇ ਦੇ ਸੀਜ਼ਨ ਦੌਰਾਨ ਲੋੜੀਂਦੀ ਚੀਜ਼ਾਂ ਜਿਵੇਂ ਡਿਸਟ੍ਰੀਬਿਊਸ਼ਨ ਟਰਾਂਸਫਾਰਮਰਾਂ, ਕੰਡਕਟਰਾਂ, ਖੰਭਿਆਂ, ਕੇਬਲਾਂ/ਪੀ.ਵੀ.ਸੀ ਅਤੇ ਹੋਰ ਸਮਾਨ ਦਾ ਸਟੋਕ ਮੌਜੂਦ ਹੈ |

Scroll to Top