Site icon TheUnmute.com

ਪੀਟੀਸੀ ਦੇ ਐਮਡੀ ਰਬਿੰਦਰ ਨਰਾਇਣ ਜੇਲ੍ਹ ਤੋਂ ਹੋਏ ਰਿਹਾਅ

PTC MD Rabinder Narayan

ਚੰਡੀਗੜ੍ਹ 24 ਮਈ 2022: ਪੀਟੀਸੀ ਦੇ ਐਮਡੀ ਰਬਿੰਦਰ ਨਰਾਇਣ (PTC MD Rabinder Narain) ਨੂੰ ਮੰਗਲਵਾਰ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ । ਇਸ ਦੌਰਾਨ ਪੀਟੀਸੀ ਟੀਮ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ । ਜਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਬੀਤੇ ਦਿਨ ਸੋਮਵਾਰ ਨੂੰ ਕਥਿਤ ‘ਮਿਸ ਪੀਟੀਸੀ ਪੰਜਾਬੀ’ ਗੈਰ-ਕਾਨੂੰਨੀ ਹਿਰਾਸਤ ਅਤੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਪੀਟੀਸੀ ਨੈੱਟਵਰਕ ਦੇ ਐਮਡੀ ਰਬਿੰਦਰ ਨਰਾਇਣ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸਦੇ ਨਾਲ ਹੀ ਨੈਨਸੀ ਘੁੰਮਣ, ਲਕਸ਼ਮਣ ਕੁਮਾਰ, ਭੁਪਿੰਦਰਜੀਤ ਸਿੰਘ ਅਤੇ ਨਿਹਾਰਿਕਾ ਸ਼ਮਾ ਸਮੇਤ ਚਾਰ ਹੋਰ ਮੁਲਜ਼ਮਾਂ ਨੂੰ ਹਾਈ ਕੋਰਟ ਨੇ ਅਗਾਊਂ ਜ਼ਮਾਨਤ ਦੇ ਦਿੱਤੀ ਹੈ।

 

 

Exit mobile version