Site icon TheUnmute.com

ਖਟਕੜ ਕਲਾਂ ਵਿਖੇ ਟੈਂਕੀ ‘ਤੇ ਚੜ੍ਹੇ PTI ਅਧਿਆਪਕ, ਕਿਹਾ ‘ਆਪ’ ਸਰਕਾਰ ਨੇ ਨੌਕਰੀ ਦਾ ਵਾਅਦਾ ਪੂਰਾ ਨਹੀਂ ਕੀਤਾ

Khatkar Kalan

ਚੰਡੀਗੜ੍ਹ 28 ਸਤੰਬਰ 2022: ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਅੱਜ 646 ਪੀਟੀਆਈ ਬੇਰੁਜ਼ਗਾਰ ਅਧਿਆਪਕਾਂ ਨੇ ਪਿੰਡ ਖਟਕੜ ਕਲਾਂ (Khatkar Kalan) ਵਿੱਚ ਟੈਂਕੀ ’ਤੇ ਚੜ੍ਹ ਕੇ ਪੰਜਾਬ ਸਰਕਾਰ ਖ਼ਿਲਾਫ ਤੇ ਅਰਵਿੰਦ ਕੇਜਰੀਵਾਲ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ। ਇਨ੍ਹਾਂ ਵਿਚੋਂ ਸਿੱਪੀ ਸਰਮਾ ਜਿਸ ਨੂੰ ਕੇਜਰੀਵਾਲ ਨੇ ਆਪਣੀ ਭੈਣ ਬਣਾਇਆ ਸੀ, ਉਹ ਤੇ ਉਸਦੇ ਕੁਝ ਸਾਥੀ ਅੱਜ ਭਗਵੰਤ ਮਾਨ ਮੁੱਖ ਮੰਤਰੀ ਤੇ ਆਪ ਸਰਕਾਰ ਦੇ ਲਾਰਿਆ ਤੋਂ ਤੰਗ ਹੋ ਕੇ ਖੜਕੜਕਲਾਂ ਟੈਂਕੀ ‘ਤੇ ਚੜ ਗਏ |

ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ‘ਆਪ’ ਸਰਕਾਰ ਬਣਦਿਆਂ ਹੀ ਉਨ੍ਹਾਂ ਨੂੰ ਭਰਤੀ ਕਰ ਲਿਆ ਜਾਵੇਗਾ, ਪਰ ਹੁਣ ਸਰਕਾਰ ਬਣੀ ਨੂੰ 6 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ।

ਇਸ ਦੌਰਾਨ ਇੱਕ ਬੇਰੁਜ਼ਗਾਰ ਪੀਟੀਆਈ ਮਹਿਲਾ ਅਧਿਆਪਕ ਸਿੱਪੀ ਸ਼ਰਮਾ ਦੀ ਟੈਂਕੀ ‘ਤੇ ਚੜ੍ਹਨ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਇੱਕ ਬੇਰੁਜ਼ਗਾਰ ਪੀਟੀਆਈ ਮਹਿਲਾ ਅਧਿਆਪਕ ਕਹਿ ਰਹੀ ਹੈ ਕਿ ਉਸਦੇ ਭਰਾ ਅਰਵਿੰਦ ਕੇਜਰੀਵਾਲ ਨੇ ਉਸ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਂਦੇ ਹੀ ਉਸ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ, ਪਰ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਹੋਇਆ।

Exit mobile version