26 ਨਵੰਬਰ 2026 :ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਰਕਾਰ ਨੇ 28 ਨਵੰਬਰ ਨੂੰ ਤਿੰਨ ਚੋਣ ਖੇਤਰਾਂ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫੈਸਲਾ ਪਟਿਆਲਾ, ਬਾਘਾ ਪੁਰਾਣਾ ਅਤੇ ਧਰਮਕੋਟ ਵਿੱਚ ਹੋਣ ਵਾਲੀਆਂ ਆਮ ਅਤੇ ਉਪ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਹੈ।
ਪ੍ਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, 28 ਨਵੰਬਰ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਰਹੇਗੀ। ਇਸ ਦਿਨ ਸਬੰਧਤ ਖੇਤਰਾਂ ਦੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਇਨ੍ਹਾਂ ਵਾਰਡਾਂ ਵਿੱਚ ਹੋਵੇਗੀ ਵੋਟਿੰਗ
ਪਟਿਆਲਾ ਨਗਰ ਨਿਗਮ ਦੇ 30 ਵਾਰਡ।
ਬਾਘਾ ਪੁਰਾਣਾ ਨਗਰ ਕੌਂਸਲ ਦੇ 15 ਵਾਰਡ।
ਧਰਮਕੋਟ ਨਗਰ ਕੌਂਸਲ ਦੇ 7 ਵਾਰਡ।
ਸਰਕਾਰੀ ਮੁਲਾਜ਼ਮਾਂ ਨੂੰ ਵੀ ਮਿਲੇਗੀ ਵਿਸ਼ੇਸ਼ ਛੁੱਟੀ
ਸਰਕਾਰ ਨੇ ਇਨ੍ਹਾਂ ਚੋਣ ਖੇਤਰਾਂ ਦੇ ਉਨ੍ਹਾਂ ਵੋਟਰਾਂ ਨੂੰ ਵੀ ਵਿਸ਼ੇਸ਼ ਛੁੱਟੀ ਦੇਣ ਦਾ ਫੈਸਲਾ ਕੀਤਾ ਹੈ, ਜੋ ਪੰਜਾਬ ਸਰਕਾਰ ਦੇ ਹੋਰ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਜਾਂ ਵਿਦਿਅਕ ਸੰਸਥਾਵਾਂ ਵਿੱਚ ਕੰਮ ਕਰਦੇ ਹਨ।
ਇਸ ਛੁੱਟੀ ਦਾ ਲਾਭ ਲੈਣ ਲਈ ਮੁਲਾਜ਼ਮਾਂ ਨੂੰ ਆਪਣਾ ਵੋਟਰ ਕਾਰਡ ਦਿਖਾਉਣਾ ਪਵੇਗਾ। ਖਾਸ ਗੱਲ ਇਹ ਹੈ ਕਿ ਵੋਟ ਪਾਉਣ ਲਈ ਮਿਲਣ ਵਾਲੀ ਇਹ ਛੁੱਟੀ ਮੁਲਾਜ਼ਮਾਂ ਦੀ ਨਿਯਮਤ ਛੁੱਟੀ ਵਿੱਚੋਂ ਨਹੀਂ ਕੱਟੀ ਜਾਵੇਗੀ।
READ MORE : ਮੋਗਾ ਰੈਲੀ ‘ਚ ਕੇਜਰੀਵਾਲ ਦਾ ਵੱਡਾ ਬਿਆਨ, ਬੋਲੇ- ਸੰਵਿਧਾਨ ਬਚਾਉਣ ਦੀ ਜ਼ਿੰਮੇਵਾਰੀ ‘ਆਪ’ ਦੀ




