Punjab Holiday

Public Holiday: ਭਲਕੇ ਪੰਜਾਬ ਦੇ ਇਹਨਾਂ ਇਲਾਕਿਆਂ ‘ਚ ਰਹੇਗੀ ਛੁੱਟੀ, ਨੋਟੀਫਿਕੇਸ਼ਨ ਜਾਰੀ

20 ਦਸੰਬਰ 2024: ਪੰਜਾਬ (punjab) ਦੀਆਂ 5 ਨਗਰ ਨਿਗਮਾਂ ਅਤੇ 41 (municipal corporations and municipal councils) ਨਗਰ ਕੌਂਸਲਾਂ ਦੀਆਂ ਆਮ ਅਤੇ ਜ਼ਿਮਨੀ ਚੋਣਾਂ ਅਤੇ ਕੁਝ ਹੋਰ ਵਾਰਡ-ਵਾਰ ਜ਼ਿਮਨੀ ਚੋਣਾਂ ਜੋ ਕਿ 21 ਦਸੰਬਰ ਨੂੰ ਹੋਣ ਜਾ ਰਹੀਆਂ ਹਨ, ਉਸਦੇ ਹੀ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ (public holiday) ਦਾ ਐਲਾਨ ਕੀਤਾ ਗਿਆ ਹੈ, ਦੱਸ ਦੇਈਏ ਕਿ ਪੰਜਾਬ ਦੇ ਸਾਰੇ ਸਰਕਾ(government offices) ਦਫ਼ਤਰਾਂ ਵਿੱਚ ਭਲਕੇ ਰਹੇਗੀ|

News18

ਕਮਿਸ਼ਨ (commission) ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਕਰਮਚਾਰੀ ਅਤੇ ਹੋਰ ਕਰਮਚਾਰੀ ਜੋ ਇਨ੍ਹਾਂ ਨਗਰ ਨਿਗਮਾਂ ਦੇ ਵੋਟਰ ਹਨ ਪਰ ਕਿਸੇ ਹੋਰ ਥਾਂ ‘ਤੇ ਕੰਮ ਕਰਦੇ ਹਨ, ਨੂੰ ਨਿਯਮਾਂ ਅਨੁਸਾਰ ਵਿਸ਼ੇਸ਼ ਛੁੱਟੀ ਦਿੱਤੀ ਜਾਵੇਗੀ। ਜਿਨ੍ਹਾਂ ਸਕੂਲਾਂ ਦੀਆਂ ਇਮਾਰਤਾਂ ਚੋਣਾਂ ਲਈ ਵਰਤੀਆਂ ਜਾ ਰਹੀਆਂ ਹਨ, ਉਨ੍ਹਾਂ ਸਕੂਲਾਂ ਵਿੱਚ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਉਥੇ ਹੀ ਪੰਜਾਬ ਸ਼ਾਪਜ਼ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟਸ ਐਕਟ, 1958 ਅਤੇ ਫੈਕਟਰੀਜ਼ ਐਕਟ, 1948 ਦੇ ਤਹਿਤ 21 ਦਸੰਬਰ ਨੂੰ ਮਿਉਂਸਪਲ ਚੋਣ ਖੇਤਰਾਂ ਵਿੱਚ ‘ਕਲੋਜ਼ ਡੇਅ’ ਵਜੋਂ ਘੋਸ਼ਿਤ ਕੀਤਾ ਗਿਆ ਹੈ, ਤਾਂ ਜੋ ਇਨ੍ਹਾਂ ਖੇਤਰਾਂ ਵਿੱਚ ਸਥਿਤ ਦੁਕਾਨਾਂ, ਫੈਕਟਰੀਆਂ ਅਤੇ ਕਾਰੋਬਾਰੀ ਸੰਸਥਾਵਾਂ ਦੇ ਕਰਮਚਾਰੀ ਆਪਣੇ ਦਰਵਾਜ਼ੇ ਬੰਦ ਕਰ ਸਕਦੇ ਹਨ। 21 ਦਸੰਬਰ (ਸ਼ਨੀਵਾਰ) ਨਗਰ ਨਿਗਮਾਂ ਦੇ ਅਧਿਕਾਰ ਖੇਤਰ ਵਿੱਚ ਜਿੱਥੇ ਚੋਣਾਂ ਹੋ ਰਹੀਆਂ ਹਨ, ਵਿੱਚ ‘ਡਰਾਈ ਡੇ’ ਐਲਾਨਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਦੱਸਿਆ ਹੈ ਕਿ ਉਨ੍ਹਾਂ ਨੇ 21 ਦਸੰਬਰ ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ ਪ੍ਰੀਖਿਆਵਾਂ ਨੂੰ ਕਿਸੇ ਹੋਰ ਤਰੀਕ ਤੱਕ ਮੁਲਤਵੀ ਕਰ ਦਿੱਤਾ ਹੈ।

Read More:  ਇਸ ਸ਼ਹਿਰ ‘ਚ ਦੋ ਦਿਨਾਂ ਲਈ ਬੰਦ ਰਹਿਣਗੇ ਸਕੂਲ, ਜਾਣੋ ਵੇਰਵਾ

Scroll to Top