ਫੋਟੋ ਸਿਨੇਮਾ ਅਫ਼ਸਰ ਅਰਵਿੰਦਰ ਸਿੰਘ

ਪੰਜਾਬ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਫੋਟੋ ਸਿਨੇਮਾ ਅਫ਼ਸਰ ਅਰਵਿੰਦਰ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਚੰਡੀਗੜ੍ਹ, 31 ਦਸੰਬਰ 2025: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੇ ਫੋਟੋ ਸਿਨੇਮਾ ਅਫ਼ਸਰ ਅਰਵਿੰਦਰ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ | ਅਰਵਿੰਦਰ ਸਿੰਘ ਤਿੰਨ ਦਹਾਕਿਆਂ ਤੋਂ ਵੱਧ ਦੇ ਸ਼ਾਨਦਾਰ ਸੇਵਾਕਾਲ ਤੋਂ ਬਾਅਦ ਅੱਜ ਸੇਵਾਮੁਕਤ ਹੋਏ ਹਨ। ਲੋਕ ਸੰਪਰਕ ਵਿਭਾਗ ਨਾਲ ਅਰਵਿੰਦਰ ਸਿੰਘ ਦਾ ਸਫ਼ਰ 9 ਅਗਸਤ 1993 ਨੂੰ ਸ਼ੁਰੂ ਹੋਇਆ ਸੀ, ਜਦੋਂ ਉਹ ਇੱਕ ਜੂਨੀਅਰ ਫੋਟੋਗ੍ਰਾਫਰ ਵਜੋਂ ਭਰਤੀ ਹੋਏ ਸਨ। ਇੰਨੇ ਸਾਲਾਂ ਦੇ ਸਮਰਪਣ, ਤਕਨੀਕੀ ਮੁਹਾਰਤ ਅਤੇ ਫੋਟੋਗ੍ਰਾਫੀ ਲਈ ਜਨੂੰਨ ਨੇ ਉਨ੍ਹਾਂ ਨੂੰ ਕਈ ਵੱਡੀਆਂ ਅਤੇ ਮੁੱਖ ਭੂਮਿਕਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਨੂੰ ਆਪਣੇ ਹੁਨਰ ਅਤੇ ਸਖ਼ਤ ਮਿਹਨਤ ਸਦਕਾ ਸਾਲ 2001 ‘ਚ ਸੀਨੀਅਰ ਫੋਟੋਗ੍ਰਾਫਰ ਵਜੋਂ ਪਦਉੱਨਤ ਕੀਤਾ ਸੀ। ਉਨ੍ਹਾਂ ਨੂੰ ਹਾਲ ਹੀ ‘ਚ ਫੋਟੋ ਸਿਨੇਮਾ ਅਫ਼ਸਰ ਵਜੋਂ ਤਰੱਕੀ ਵੀ ਮਿਲੀ।ਆਪਣੇ ਕਾਰਜਕਾਲ ਦੌਰਾਨ ਅਰਵਿੰਦਰ ਸਿੰਘ ਨੇ ਕਈ ਵੱਡੇ ਅਤੇ ਅਹਿਮ ਸਰਕਾਰੀ ਸਮਾਗਮਾਂ ਦੇ ਨਾਲ-ਨਾਲ ਸੱਭਿਆਚਾਰ ਅਤੇ ਕਈ ਹੋਰ ਸਮਾਗਮਾਂ ਚ ਡਿਊਟੀ ਕਰਦੇ ਹੋਏ ਸ਼ਾਨਦਾਰ ਭੂਮਿਕਾ ਨਿਭਾਈ।

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੇ ਅਰਵਿੰਦਰ ਸਿੰਘ ਦੇ ਸ਼ਾਨਦਾਰ ਯੋਗਦਾਨ ਦੇ ਸਨਮਾਨ ‘ਚ ਸੇਵਾਮੁਕਤੀ ਸਮਾਗਮ ਰੱਖਿਆ ਸੀ, ਜਿਸ ‘ਚ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜਾਇੰਟ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਪ੍ਰੀਤ ਕੰਵਲ ਸਿੰਘ ਅਤੇ ਮਨਵਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਅਰਵਿੰਦਰ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਸਮੂਹ ਬੁਲਾਰਿਆਂ ਨੇ ਵਿਭਾਗ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਸੇਵਾਮੁਕਤੀ ਤੋਂ ਬਾਅਦ ਦੇ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਮੰਚ ਸੰਚਾਲਨ ਲੋਕ ਸੰਪਰਕ ਅਧਿਕਾਰੀ ਇਕਬਾਲ ਸਿੰਘ ਬਰਾੜ ਨੇ ਕੀਤਾ।

Read More: ਪਟਵਾਰੀਆਂ ਨੇ 12.46 ਲੱਖ ਤੋਂ ਵੱਧ ਅਰਜ਼ੀਆਂ ਦਾ ਆਨਲਾਈਨ ਕੀਤਾ ਨਿਪਟਾਰਾ: ਅਮਨ ਅਰੋੜਾ

ਵਿਦੇਸ਼

Scroll to Top