Public works department

ਲੋਕ ਨਿਰਮਾਣ ਵਿਭਾਗ ਵੱਲੋਂ ਰਾਜ ਦੇ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਕਵਾਇਦ ਜਾਰੀ: ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 16 ਅਗਸਤ 2023: ਪੰਜਾਬ ਦੇ ਲੋਕ ਨਿਰਮਾਣ (Public works department) ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਪਹੁੰਚ ਅਪਣਾਈ ਹੈ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਨਵੀਆਂ ਸੜਕਾਂ ਵਿਛਾਉਣ ਦੇ ਨਾਲ-ਨਾਲ ਹੋਰ ਸੜਕਾਂ ਦੀ ਮੁਰੰਮਤ ਨੂੰ ਯਕੀਨੀ ਬਣਾਉਣ ਦੇ ਵੱਖ-ਵੱਖ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹਾ ਹੈ।

ਲੋਕ ਨਿਰਮਾਣ ਮੰਤਰੀ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਬੇਗੋਵਾਲ-ਮਿਆਣੀ ਸੜਕ ਦੀ ਵਿਸ਼ੇਸ਼ ਮੁਰੰਮਤ ਦਾ ਉਦਘਾਟਨ ਕਰਨ ਉਪਰੰਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਉੜਮੁੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਉੜਮੁੜ ਤੋਂ ਵਿਧਾਇਕ ਸ. ਜਸਵੀਰ ਸਿੰਘ ਰਾਜਾ ਗਿੱਲ ਅਤੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਕੋਮਲ ਮਿੱਤਲ ਵੀ ਮੌਜੂਦ ਸਨ।

ਲੋਕ ਨਿਰਮਾਣ (Public works department) ਮੰਤਰੀ ਨੇ ਦੱਸਿਆ ਕਿ 7.45 ਕਿਲੋਮੀਟਰ ਲੰਬੀ ਅਤੇ 7 ਮੀਟਰ ਚੌੜੀ ਬੋਗੋਵਾਲ-ਮਿਆਣੀ ਸੜਕ ਮੁਕੇਰੀਆਂ, ਦਸੂਹਾ ਅਤੇ ਟਾਂਡਾ ਹਲਕਿਆਂ ਨੂੰ ਕਪੂਰਥਲਾ ਅਤੇ ਜਲੰਧਰ ਜ਼ਿਲ੍ਹਿਆਂ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਪਿਛਲੀ ਮੁਰੰਮਤ ਜੂਨ 2014 ਦੌਰਾਨ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਅਹਿਮ ਸੜਕ ਦੀ ਮੁਰੰਮਤ ਨੂੰ 9 ਸਾਲਾਂ ਤੋਂ ਅਣਗੌਲਿਆ ਕੀਤਾ ਗਿਆ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਵਿਧਾਇਕ ਸ. ਜਸਵੀਰ ਸਿੰਘ ਰਾਜਾ ਗਿੱਲ ਨੇ ਇਸ ਸੜਕ ਦੀ ਉਸਾਰੀ ਦਾ ਮਾਮਲਾ ਉਨ੍ਹਾਂ ਦੇ ਧਿਆਨ ‘ਚ ਲਿਆਂਦਾ।

ਇਸ ਦੌਰਾਨ ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸੜਕ ਦੀ ਵਿਸ਼ੇਸ਼ ਮੁਰੰਮਤ ਦਾ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਅਤੇ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Scroll to Top