Site icon TheUnmute.com

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਭਾਗ ਨੂੰ ਵਿਕਾਸ ਪ੍ਰੋਜੈਕਟਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਵਿਆਪਕ ਸਮੀਖਿਆ ਮੀਟਿੰਗ ਦੌਰਾਨ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ ਗਿਆ

ਚੰਡੀਗੜ੍ਹ, 13 ਮਾਰਚ 2025: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (harbhajan singh ) ਨੇ ਅੱਜ ਇੱਥੇ ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ) ਦੀ ਇੱਕ ਵਿਆਪਕ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੀਟਿੰਗ ਦਾ ਉਦੇਸ਼ ਚੱਲ ਰਹੇ ਪ੍ਰੋਜੈਕਟਾਂ (projects) ਦੀ ਪ੍ਰਗਤੀ ਦਾ ਮੁਲਾਂਕਣ ਕਰਨਾ, ਲਾਗੂ ਕਰਨ ਵਿੱਚ ਦਰਪੇਸ਼ ਚੁਣੌਤੀਆਂ ਦਾ ਹੱਲ ਲੱਭਣਾ ਅਤੇ ਗੁਣਵੱਤਾ ਨਾਲ ਸਮਝੌਤਾ ਕੀਤੇ ਬਿਨਾਂ ਕੰਮ ਨੂੰ ਤੇਜ਼ੀ ਨਾਲ ਪੂਰਾ ਕਰਨ ਲਈ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣਾ ਸੀ।

ਵਿਕਾਸ ਪ੍ਰੋਜੈਕਟਾਂ (projects) ਵਿੱਚ ਪਾਰਦਰਸ਼ਤਾ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ (harbhajan singh ) ਨੇ ਈ.ਟੀ.ਓ ਨੇ ਕਿਹਾ ਕਿ ਹਰ ਬੁਨਿਆਦੀ ਢਾਂਚਾ ਪ੍ਰੋਜੈਕਟ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਨੂੰ ਦਰਸਾਉਂਦਾ ਹੈ। ਉਨ•ਾਂ ਕਿਹਾ ਕਿ ਸੂਬੇ ਦੇ ਨਾਗਰਿਕਾਂ ਵੱਲੋਂ ਵਿਭਾਗ ਵਿੱਚ ਪਾਏ ਗਏ ਭਰੋਸੇ ਨੂੰ ਮੁੱਖ ਰੱਖਦਿਆਂ ਇਹ ਸਾਡੀ ਜਿੰਮੇਵਾਰੀ ਬਣਦੀ ਹੈ ਕਿ ਇਨ•ਾਂ ਪ੍ਰੋਜੈਕਟਾਂ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਗੁਣਵੱਤਾ ਨਾਲ ਨੇਪਰੇ ਚਾੜਿਆ ਜਾਵੇ।

ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ​​ਨਿਗਰਾਨੀ ਪ੍ਰਣਾਲੀ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਕਿ ਸਾਰੇ ਪ੍ਰੋਜੈਕਟ ਗੁਣਵੱਤਾ ਅਤੇ ਸਮਾਂਬੱਧਤਾ ਦੇ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕਰਦੇ ਹਨ। ਉਨ੍ਹਾਂ ਨੇ ਵਿਭਾਗੀ ਕੁਸ਼ਲਤਾ ਨੂੰ ਵਧਾਉਣ ਲਈ ਨਵੀਨਤਾਕਾਰੀ ਹੱਲਾਂ ਅਤੇ ਤਕਨੀਕੀ ਤਰੱਕੀ ਨੂੰ ਅਪਣਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।

ਇਸ ਦੌਰਾਨ ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ ਨੇ ਲੋਕ ਨਿਰਮਾਣ ਮੰਤਰੀ ਨੂੰ ਸਾਰੇ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਦਾ ਭਰੋਸਾ ਦਿੱਤਾ। ਮੁੱਖ ਇੰਜੀਨੀਅਰ ਆਰ.ਐਸ. ਬਾਇਸ ਅਤੇ ਚੀਫ ਆਰਕੀਟੈਕਟ ਤਰੁਣ ਗਰਗ ਨੇ ਸੂਬੇ ਵਿੱਚ ਟਿਕਾਊ ਵਿਕਾਸ ਅਤੇ ਬੁਨਿਆਦੀ ਢਾਂਚੇ ਦੇ ਵਿਸਤਾਰ ਲਈ ਕੀਤੇ ਜਾ ਰਹੇ ਯਤਨਾਂ ਦਾ ਵੀ ਜ਼ਿਕਰ ਕੀਤਾ।

ਮੀਟਿੰਗ ਦੌਰਾਨ ਸੁਪਰਡੈਂਟ ਇੰਜਨੀਅਰ ਮਨਜੀਤ ਸਿੰਘ ਅਤੇ ਪਵਨ ਕੁਮਾਰ ਨੇ ਮੌਜੂਦਾ ਚੁਣੌਤੀਆਂ ਅਤੇ ਹੁਣ ਤੱਕ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ ਵੱਖ-ਵੱਖ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਰਿਪੋਰਟ ਪੇਸ਼ ਕੀਤੀ। ਮੀਟਿੰਗ ਵਿੱਚ, ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਸੜਕਾਂ ਦੀ ਮੁਰੰਮਤ ਅਤੇ ਉਸਾਰੀ ਤੋਂ ਲੈ ਕੇ ਜਨਤਕ ਇਮਾਰਤਾਂ ਤੱਕ ਦੇ ਪ੍ਰੋਜੈਕਟਾਂ ਦੀ ਸਥਿਤੀ ਬਾਰੇ ਅਪਡੇਟ ਸਾਂਝੇ ਕੀਤੇ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ (harbhajan singh ) ਨੇ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਮਜ਼ਬੂਤ ​​ਬੁਨਿਆਦੀ ਢਾਂਚੇ ਦੇ ਨਿਰਮਾਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੀਟਿੰਗ ਦੀ ਸਮਾਪਤੀ ਕੀਤੀ। ਉਨ੍ਹਾਂ ਨੇ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਕੰਮਕਾਜ ਵਿੱਚ ਪੂਰੀ ਪਾਰਦਰਸ਼ਤਾ ਰੱਖਣ ਅਤੇ ਸਰਬਪੱਖੀ ਵਿਕਾਸ ਦੀ ਸੋਚ ਨਾਲ ਕੰਮ ਕਰਨ।

Read More: ਪੰਜਾਬ ਦੇ ਲੋਕ ਜਲਦੀ ਹੀ ਦੇਖਣਗੇ ਨਸ਼ਾ ਮੁਕਤ ਪੰਜਾਬ: ਹਰਭਜਨ ਸਿੰਘ ETO

Exit mobile version