ਚੰਡੀਗੜ੍ਹ, 11 ਜੂਨ 2024: ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਨੇ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਅਤੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ | ਭਾਜਪਾ ਦੀ ਸੰਸਦੀ ਬੋਰਡ ਨੇ ਇਨ੍ਹਾਂ ਦੋਵਾਂ ਆਗੂਆਂ ਨੂੰ ਅਰੁਣਾਚਲ ਪ੍ਰਦੇਸ਼ ਵਿਚ ਪਾਰਟੀ ਦੇ ਵਿਧਾਇਕ ਦਲ ਦੇ ਆਗੂ ਦੀ ਚੋਣ ਲਈ ਕੇਂਦਰੀ ਅਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ। ਇਸ ਸੰਬੰਧੀ ਅਰੁਣ ਸਿੰਘ ਵਲੋਂ ਇਕ ਚਿੱਠੀ ਜਾਰੀ ਕੀਤੀ ਹੈ।