Site icon TheUnmute.com

ਪਨਬੱਸ/ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੇ ਤਿੰਨ ਦਿਨਾਂ ਚੱਕਾ ਜਾਮ ਪ੍ਰੋਗਰਾਮ ਮੁਲਤਵੀ ਕਰਨ ਦਾ ਲਿਆ ਫੈਸਲਾ

Punbus / PRTC

ਚੰਡੀਗੜ੍ਹ 07 ਜੂਨ 2022: ਆਪਣੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. (Punbus / PRTC) ਦੇ ਕੱਚੇ ਮੁਲਾਜ਼ਮਾਂ ਵਲੋਂ ਕੱਲ੍ਹ 8 ਜੂਨ ਤੋਂ ਕੀਤਾ ਜਾਣ ਵਾਲਾ ਤਿੰਨ ਦਿਨਾਂ ਚੱਕਾ ਜਾਮ ਪ੍ਰੋਗਰਾਮ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ । ਪਨਬੱਸ/ਪੀ.ਆਰ.ਟੀ.ਸੀ. ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਸਰਕਾਰ ਦੀ ਟਾਲ-ਮਟੋਲ ਨੀਤੀ ਦੇ ਵਿਰੋਧ ‘ਚ 8, 9 ਅਤੇ 10 ਜੂਨ ਨੂੰ ਬੱਸਾਂ ਦਾ ਮੁਕੰਮਲ ਚੱਕਾ ਜਾਮ ਕਰਨ ਦ ਐਲਾਨ ਕੀਤਾ ਸੀ ਨਾਲ ਅਤੇ ਪੰਜਾਬ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ |

ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਵਲੋਂ ਮੁੱਖ ਸਕੱਤਰ ਪੰਜਾਬ ਨੂੰ ਆਉਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਕਰਨ ਅਤੇ ਕੰਟਰੈਕਟ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸੰਬੰਧੀ ਜਥੇਬੰਦੀ ਨਾਲ ਮੀਟਿੰਗ ਕਰਵਾਉਣ ਦੀ ਸਹਿਮਤੀ ਪ੍ਰਗਟਾਈ ਹੈ | ਜਿਸਦੇ ਚੱਲਦੇ 8, 9 ਅਤੇ 10 ਜੂਨ ਦਾ ਚੱਕਾ ਜਾਮ ਤੇ ਹੜਤਾਲ ਮੁਲਤਵੀ ਕਰ ਦਿੱਤੀ ਹੈ।

Exit mobile version