Site icon TheUnmute.com

Pune: ਕੋਂਧਵਾ ਦੇ ਪਰਗੇ ਨਗਰ ਇਲਾਕੇ ‘ਚ ਗੋਦਾਮਾਂ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦਾ ਸਾਮਾਨ ਸੜ ਕੇ ਸਵਾਹ

Pune

ਚੰਡੀਗੜ੍ਹ 26 ਅਪ੍ਰੈਲ 2022: ਪੁਣੇ (Pune) ਸ਼ਹਿਰ ਦੇ ਕੋਂਧਵਾ ( Kondhwa) ਦੇ ਪਰਗੇ ਨਗਰ ਇਲਾਕੇ ‘ਚ ਮੰਗਲਵਾਰ ਨੂੰ ਇਕੋ ਸਮੇਂ 5-6 ਗੋਦਾਮਾਂ ‘ਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ ‘ਤੇ ਮੌਜੂਦ ਸਨ ਅਤੇ ਅੱਗ ‘ਤੇ ਕਾਬੂ ਪਾਇਆ ਗਿਆ। ਫਰਨੀਚਰ ਦੇ ਗੋਦਾਮਾਂ ਨੂੰ ਅੱਗ ਲੱਗਣ ਕਾਰਨ ਇਸ ਵਿੱਚ ਰੱਖਿਆ ਕਰੋੜਾਂ ਦਾ ਸਾਮਾਨ ਸੜ ਕੇ ਸਵਾਹ ਹੋ ਗਿਆ ਹੈ। ਇੱਥੇ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਦੱਸਿਆ ਕਿ ਫੋਨ ‘ਤੇ ਸੂਚਨਾ ਮਿਲਦੇ ਹੀ ਕਈ ਗੱਡੀਆਂ ਨਾਲ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਹੈ। ਇੱਥੇ ਗੋਦਾਮ ਦੇ ਮਾਲਕਾਂ ਅਤੇ ਗੋਦਾਮ ਵਿੱਚ ਰੱਖੇ ਸਾਮਾਨ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

 

Exit mobile version