ਪੰਜਾਬ ਪੁਲਿਸ ਟੀਮ

ਸਿੱਧੂ ਮੂਸੇਵਾਲਾ ਕਤਲਕਾਂਡ: ਪੁਣੇ ਪੁਲਿਸ ਨੇ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 13 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਪੁਲਿਸ ਨੇ ਹੁਣ 2 ਹੋਰ ਵੱਡੀਆਂ ਗ੍ਰਿਫ਼ਤਾਰੀਆਂ ਕੀਤੀਆਂ ਹਨ। ਪੁਣੇ ਪੁਲਿਸ ਨੇ ਸ਼ਾਰਪ ਸ਼ੂਟਰਾਂ ਸੰਤੋਸ਼ ਜਾਧਵ ਅਤੇ ਨਵਨਾਥ ਸੂਰਿਆਵੰਸ਼ੀ ਨੂੰ ਗੁਜਰਾਤ ਤੋਂ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦੋਸ਼ੀਆਂ ਨੇ ਮੂਸੇਵਾਲਾ ‘ਤੇ ਗੋਲੀਆਂ ਚਲਾਈਆਂ ਸੀ। ਪੁਲਿਸ ਨੇ ਐਤਵਾਰ ਨੂੰ ਸੰਤੋਸ਼ ਜਾਧਵ ਨੂੰ ਡਿਊਟੀ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਅਤੇ ਉਸਨੂੰ 20 ਜੂਨ ਤੱਕ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਹੈ। ਸੰਤੋਸ਼ ਜਾਧਵ ਮਹਾਰਾਸ਼ਟਰ ਦਾ ਰਹਿਣ ਵਾਲਾ ਹੈ। ਸੰਤੋਸ਼ ਉਨ੍ਹਾਂ 8 ਸ਼ੂਟਰਾਂ ‘ਚ ਸ਼ਾਮਲ ਹੈ, ਜਿਨ੍ਹਾਂ ‘ਤੇ ਪੁਲਿਸ ਨੂੰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਹੋਣ ਦਾ ਸ਼ੱਕ ਹੈ। ਇਨ੍ਹਾਂ ਵਿੱਚੋਂ 3 ਪੰਜਾਬ, 2 ਹਰਿਆਣਾ, 2 ਮਹਾਰਾਸ਼ਟਰ ਅਤੇ 1 ਰਾਜਸਥਾਨ ਦੇ ਵਸਨੀਕ ਹਨ।

ਸ਼ਾਰਪ ਸ਼ੂਟਰ ਸੰਤੋਸ਼ ਜਾਧਵ

Scroll to Top