ਚੰਡੀਗੜ੍ਹ, 03 ਜੁਲਾਈ 2024: ਜਲੰਧਰ (Jalandhar) ਪੱਛਮੀ ਸੀਟ ‘ਤੇ ਜ਼ਿਮਨੀ ਚੋਣ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ | ਕਾਂਗਰਸ ਦੇ ਸਾਬਕਾ ਕੌਂਸਲਰ ਤਰਸੇਮ ਲਖੋਤਰਾ ਅਤੇ ਅਨਮੋਲ ਗਰੋਵਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਸੀਨੀਅਰ ਕਾਂਗਰਸੀ ਆਗੂ ਕਮਲ ਲੋਚ ਵੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ| ਇਨ੍ਹਾਂ ਸਾਰਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ‘ਆਪ’ ਪਾਰਟੀ ‘ਚ ਸ਼ਾਮਲ ਕੀਤਾ ਹੈ ।
ਜਨਵਰੀ 19, 2025 2:01 ਬਾਃ ਦੁਃ