20 ਸਤੰਬਰ 2024: ਪੰਜਾਬ ‘ਚ ਅੱਜ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਦੱਸ ਦੇਈਏ ਕਿ ਟਰਾਂਸਪੋਰਟ ਵਿਭਾਗ ਨੇ ਕਰੀਬ 600 ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਹਨ। ਜਾਣਕਾਰੀ ਮਿਲੀ ਹੈ ਕਿ ਇਹ ਪਰਮਿਟ ਗੈਰ-ਕਾਨੂੰਨੀ ਢੰਗ ਨਾਲ ਜਾਰੀ ਕੀਤੇ ਗਏ ਸਨ। ਉੱਥੇ ਹੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਸਾਰੀ ਖੇਡ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਅਤੇ ਫਿਰ ਕਾਂਗਰਸ ਸਰਕਾਰ ਦੇ ਸਮੇਂ ਹੁੰਦੀ ਰਹੀ ਹੈ। ਉਹਨਾਂ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਇਹਨਾਂ ਬੱਸਾਂ ਦੇ ਵਿਚ ਬਾਦਲ ਪਰਿਵਾਰ ਦੀਆਂ ਬੱਸਾਂ ਵੀ ਸ਼ਾਮਲ ਹਨ|
ਨਵੰਬਰ 24, 2024 10:07 ਪੂਃ ਦੁਃ