Site icon TheUnmute.com

ਵਧੀਕ ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ 4 ਵਿਧਾਨ ਸਭਾ ਹਲਕਿਆਂ ਦੀ ਮੁੱਢਲੀਆਂ ਪ੍ਰਕਾਸ਼ਿਤ ਵੋਟਰ ਸੂਚੀਆਂ ਸੌਂਪੀਆਂ

Political Parties

ਚੰਡੀਗੜ੍ਹ, 27 ਨਵੰਬਰ 2024: ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ, ਹਰੀਸ਼ ਨਈਅਰ ਨੇ ਸੂਬੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ (Political Parties) ਦੇ ਨੁਮਾਇੰਦਿਆਂ ਨੂੰ ਡੇਰਾ ਬਾਬਾ ਨਾਨਕ, ਚਾਵੇਬਲ, ਗਿੱਦੜਬਾਹਾ ਅਤੇ ਬਰਨਾਲਾ ਦੀਆਂ ਫੋਟੋਆਂ ਤੋਂ ਬਿਨਾਂ ਸ਼ੁਰੂਆਤੀ ਪ੍ਰਕਾਸ਼ਿਤ ਵੋਟਰ ਸੂਚੀਆਂ ਦੀਆਂ ਸੀਡੀਜ਼ ਸੌਂਪੀ ਦਿੱਤੀਆਂ ਹਨ |

ਮੁੱਖ ਚੋਣ ਅਫ਼ਸਰ ਵਿਖੇ ਬੈਠਕ ਦੌਰਾਨ ਹਰੀਸ਼ ਨਈਅਰ ਨੇ ਦੱਸਿਆ ਕਿ 27 ਨਵੰਬਰ 2024 ਨੂੰ ਮੁੱਢਲੀ ਵੋਟਰ ਸੂਚੀ ਦੀ ਪ੍ਰਕਾਸ਼ਨਾ ਤੱਕ ਇਨ੍ਹਾਂ ਚਾਰ ਵਿਧਾਨ ਸਭਾ ਹਲਕੇ ‘ਚ ਵੋਟਰਾਂ ਦੀ ਕੁੱਲ ਗਿਣਤੀ 697413 ਹੈ | ਇਨ੍ਹਾਂ ‘ਚ ਪੁਰਸ਼ ਵੋਟਰ 366077, ਮਹਿਲਾ ਵੋਟਰ 331310, ਤੀਜੇ ਲਿੰਗ ਦੇ ਵੋਟਰ 26, ਐਨਆਰਆਈ ਵੋਟਰ 51, ਦਿਵਿਆਂਗ ਵੋਟਰ 5729 ਅਤੇ ਸਰਵਿਸ ਵੋਟਰ 3968 ਹਨ।

ਇਸ ਸਮੇਂ ਚਾਰ ਵਿਧਾਨ ਸਭਾ ਹਲਕਿਆਂ ‘ਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 831 ਹੈ। ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਲਈ ਰੈਂਪ, ਪੀਣ ਵਾਲੇ ਪਾਣੀ, ਲਾਈਟਾਂ, ਬੈਠਣ ਲਈ ਕੁਰਸੀਆਂ ਅਤੇ ਪਖਾਨਿਆਂ ਦਾ ਪ੍ਰਬੰਧ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਮੁੱਢਲੀ ਵੋਟਰ ਸੂਚੀ ਨਾਲ ਸਬੰਧਤ ਦਾਅਵੇ ਅਤੇ ਇਤਰਾਜ਼ ਦਾਖਲ ਕਰਨ ਦੀ ਆਖਰੀ ਮਿਤੀ 12 ਦਸੰਬਰ, 2024 ਹੈ। ਇਸ ਦੌਰਾਨ ਵੋਟਰ ਜਾਗਰੂਕਤਾ ਵਧਾਉਣ ਲਈ 27 ਨਵੰਬਰ 2024 ਤੋਂ 12 ਦਸੰਬਰ 2024 ਤੱਕ ਸਵੀਪ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ। ਵਧੀਕ ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 30 ਨਵੰਬਰ 2024 (ਸ਼ਨੀਵਾਰ), 08 ਦਸੰਬਰ 2024 (ਐਤਵਾਰ) ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਦਕਿ ਮੁੱਢਲੀ ਵੋਟਰ ਸੂਚੀ ‘ਤੇ ਦਰਜ ਦਾਅਵੇ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਆਖਰੀ ਮਿਤੀ 24 ਦਸੰਬਰ 2024 ਹੈ। ਇਸ ਤੋਂ ਬਾਅਦ ਅੰਤਿਮ ਵੋਟਰ ਸੂਚੀ 6 ਜਨਵਰੀ 2025 (ਸੋਮਵਾਰ) ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਵਧੀਕ ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ (Political Parties) ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਹਰੇਕ ਪੋਲਿੰਗ ਸਟੇਸ਼ਨ ‘ਤੇ ਆਪਣੇ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਕਰਨ ਤਾਂ ਜੋ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

Exit mobile version