Finance Commission

ਪੰਜਾਬ ਵੱਲੋਂ 16ਵੇਂ ਵਿੱਤ ਕਮਿਸ਼ਨ ਸੰਮੇਲਨ ‘ਚ ਵੱਧ ਵਿੱਤੀ ਖੁਦਮੁਖਤਿਆਰੀ ਤੇ ਸਰੋਤਾਂ ਦੀ ਬਰਾਬਰ ਵੰਡ ਦੀ ਵਕਾਲਤ

ਚੰਡੀਗੜ੍ਹ/ਤਿਰੂਵਨੰਤਪੁਰਮ, 13 ਸਤੰਬਰ 2024: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੀਤੇ ਦਿਨ ਤਿਰੂਵਨੰਤਪੁਰਮ, ਕੇਰਲਾ ‘ਚ ਚੱਲ ਰਹੇ ਵਿੱਤ ਮੰਤਰੀਆਂ ਦੇ 16ਵੇਂ ਵਿੱਤ ਕਮਿਸ਼ਨ ਸੰਮੇਲਨ (Finance Commission) ‘ਚ ਹਿੱਸਾ ਲਿਆ | ਇਸ ਮੌਕੇ ਵਿੱਤ ਮੰਤਰੀ ਨੇ ਪੰਜਾਬ ਦੇ ਦ੍ਰਿਸ਼ਟੀਕੋਣ, ਉਮੀਦਾਂ ਅਤੇ ਖਾਹਿਸ਼ਾਂ ਨੂੰ ਜ਼ੋਰਦਾਰ ਟੰਗ ਨਾਲ ਪੇਸ਼ ਕੀਤਾ |

ਹਰਪਾਲ ਸਿੰਘ ਚੀਮਾ ਨੇ ਇਸ ਮਹੱਤਵਪੂਰਨ ਇਕੱਠ ਦੀ ਮੇਜ਼ਬਾਨੀ ਕਰਨ ਲਈ ਕੇਰਲਾ ਸਰਕਾਰ ਦਾ ਪ੍ਰਸ਼ੰਸਾ ਕੀਤੀ | ਇਸ ਮੌਕੇ ਹਰਪਾਲ ਚੀਮਾ ਨੇ 16ਵੇਂ ਵਿੱਤ ਕਮਿਸ਼ਨ ਨਾਲ ਪੰਜਾਬ ਸਰਕਾਰ ਦੀ ਹੋਈ ਗੱਲਬਾਤ ਨੂੰ ਸਾਂਝੀ ਕਰਦਿਆਂ, ਸਮਾਜਿਕ ਅਤੇ ਵਿਕਾਸ ਸੰਬੰਧੀ ਖਰਚਿਆਂ ‘ਚ ਭਾਰੀ ਅਸਮਾਨਤਾ ਵਰਗੇ ਮੁੱਦਿਆਂ ਬਾਰੇ ਜਾਣੂ ਕਰਵਾਇਆ ਅਤੇ ਜੀ.ਐਸ.ਟੀ ਦੇ ਲਾਗੂ ਹੋਣ ਦੇ ਨਤੀਜੇ ਵਜੋਂ ਪੈਦਾ ਹੋਈਆਂ ਸੀਮਤ ਵਿੱਤੀ ਖੁਦਮੁਖਤਿਆਰੀ ਵਰਗੀਆਂ ਚਿੰਤਾਵਾਂ ਬਾਰੇ ਦੱਸਿਆ |

ਉਨ੍ਹਾਂ ਕਿਹਾ ਕਿ ਕਮਿਸ਼ਨ (Finance Commission) ਹਰੇਕ ਸੂਬੇ ਨੂੰ ਦਰਪੇਸ਼ ਚੁਣੌਤੀਆਂ ਨੂੰ ਸਵੀਕਾਰ ਕਰਕੇ ਉਨ੍ਹਾਂ ਨੂੰ ਹੱਲ ਕਰੇ | ਉਨ੍ਹਾਂ ਨੇ ਵਰਟੀਕਲ ਡਿਵੋਲਿਊਸ਼ਨ ‘ਚ ਮਹੱਤਵਪੂਰਨ ਵਾਧੇ ਦੀ ਵਕਾਲਤ ਕਰਕੇ ਇਸ ਦੀ ਮੌਜੂਦਾ 41 ਫੀਸਦੀ ਦਰ ‘ਚ ਚੋਖਾ ਵਾਧਾ ਕਰਨ ਦੀ ਅਪੀਲ ਕੀਤੀ ਹੈ ।

ਇਸਦੇ ਨਾਲ ਹੀ ਸਰੋਤਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਉਣ ਲਈ ਵੰਡਣਯੋਗ ਪੂਲ ‘ਚ ਸੈੱਸ, ਸਰਚਾਰਜ ਅਤੇ ਚੋਣਵੇ ਗੈਰ-ਟੈਕਸ ਮਾਲੀਏ ਨੂੰ ਸ਼ਾਮਲ ਕਰਨ ਦੀ ਸਿਫਾਰਸ਼ ਕੀਤੀ ਹੈ। ਚੀਮਾ ਨੇ ਕਮਿਸ਼ਨ ਨੂੰ ਇੱਕ ਅਜਿਹਾ ਸੂਖਮ ਫਾਰਮੂਲਾ ਵਿਕਸਤ ਕਰਨ ਦੀ ਵੀ ਅਪੀਲ ਕੀਤੀ ਜੋ ਸੂਬੇ ਦੇ ਵਿਕਾਸ ਕਾਰਜਕੁਸ਼ਲਤਾ ਦੇ ਅਧਾਰ ‘ਤੇ ਸਰੋਤਾਂ ਦੀ ਵੰਡ ਕਰੇ ਅਤੇ ਘੱਟ ਕਾਰਗੁਜ਼ਾਰੀ ਵਾਲੇ ਸੂਬਿਆਂ ਨੂੰ ਟੀਚਾਬੱਧ ਸਹਾਇਤਾ ਪ੍ਰਦਾਨ ਕਰੇ, ਤਾਂ ਜੋ ਵਧੇਰੇ ਸੰਤੁਲਿਤ ਵਿਕਾਸ ਨੂੰ ਉਤਸ਼ਾਹਤ ਕੀਤਾ ਜਾ ਸਕੇ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਵੱਲੋਂ ਵਿੱਤ ਕਮਿਸ਼ਨ ਨਾਲ ਵਿਚਾਰ-ਵਟਾਂਦਰੇ ਦੌਰਾਨ ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧਨ ਐਕਟ ਨੂੰ ਹੋਰ ਸਮਾਵੇਸ਼ੀ ਬਣਾਉਣ ਲਈ ਕੁਝ ਸੁਝਾਅ ਵੀ ਦਿੱਤੇ । ਉਨ੍ਹਾਂ ਨੇ ਮਜਬੂਤ ਆਫ਼ਤ ਪ੍ਰਬੰਧਨ, ਲਚਕੀਲੇ ਸੰਘੀ ਢਾਂਚੇ ਅਤੇ ਸਦਭਾਵਨਾਪੂਰਣ ਕੇਂਦਰ-ਰਾਜ ਸਬੰਧਾਂ ਦੀ ਲੋੜ ‘ਤੇ ਜ਼ੋਰ ਦਿੱਤਾ ਹੈ । ਇਸਦੇ ਨਾਲ ਹੀ ਉਨ੍ਹਾਂ ਨੇ ਕਮਿਸ਼ਨ ਨੂੰ ਸੰਘੀ ਢਾਂਚੇ ਨੂੰ ਮੁੜ ਸੁਰਜੀਤ ਤੇ ਮਜ਼ਬੂਤ ਕਰਨ ਦੀ ਅਪੀਲ ਕੀਤੀ ਤਾਂ ਜੋ ਹਰ ਰਾਜ ਨੂੰ ਭਾਰਤ ਦੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ |

Scroll to Top