Punjab: ਹਾਰ ਤੋਂ ਬਾਅਦ ਕੇਜਰੀਵਾਲ ਨੇ ਦਿੱਲੀ ਸੱਦ ਲਏ ਪੰਜਾਬ ਦੇ MLA, ਬਦਲ ਜਾਵੇਗੀ ਪੰਜਾਬ ਦੀ ਸਿਆਸਤ?

10 ਫਰਵਰੀ 2025 :  ਦਿੱਲੀ ਚੋਣਾਂ ‘ਚ ਆਮ ਆਦਮੀ (Aam Aadmi Party) ਪਾਰਟੀ ਦੀ ਹਾਰ ਤੋਂ ਬਾਅਦ ਪੰਜਾਬ ਵਿਧਾਨ (Punjab Vidhan Sabha,) ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ‘ਚ ‘ਆਪ’ ਦੇ 30 ਵਿਧਾਇਕ ਕਾਂਗਰਸ ਦੇ ਸੰਪਰਕ ‘ਚ ਹੋਣ ਦੇ ਦਾਅਵੇ ਤੋਂ ਬਾਅਦ ਕਈ ਅਟਕਲਾਂ ਸ਼ੁਰੂ ਹੋ ਗਈਆਂ ਹਨ। ਇਸੇ ਲੜੀ ਤਹਿਤ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਪੰਜਾਬ ‘ਚ ‘ਆਪ’ ਵਿਧਾਇਕਾਂ ਅਤੇ ਮੰਤਰੀਆਂ ਨੂੰ ਦਿੱਲੀ ਮੀਟਿੰਗ ਲਈ ਬੁਲਾਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਦਿੱਲੀ ਹਾਈਕਮਾਂਡ ਵੱਲੋਂ ਭੇਜੇ ਸੰਦੇਸ਼ ਵਿੱਚ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਆਪਣੇ ਸਾਰੇ ਪਹਿਲਾਂ ਤੋਂ ਤੈਅ ਪ੍ਰੋਗਰਾਮ (programe) ਮੁਲਤਵੀ ਕਰਕੇ ਕਪੂਰਥਲਾ ਹਾਊਸ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਪਹੁੰਚਣ ਲਈ ਕਿਹਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਪੰਜਾਬ ‘ਚ ਵਿਰੋਧੀ ਪਾਰਟੀਆਂ ਦੇ ਮੱਧਕਾਲੀ ਚੋਣਾਂ ਦੇ ਦਾਅਵਿਆਂ ਦਰਮਿਆਨ ਕੇਜਰੀਵਾਲ ਨੇ ਹੁਣ ਆਪਣਾ ਪੂਰਾ ਧਿਆਨ ਪੰਜਾਬ ਦੀ ਰਾਜਨੀਤੀ ‘ਤੇ ਕੇਂਦਰਿਤ ਕਰ ਲਿਆ ਹੈ ਤਾਂ ਜੋ ‘ਆਪ’ ਸਰਕਾਰ 2027 ਤੱਕ ਸੂਬੇ ‘ਚ ਆਪਣਾ ਕਾਰਜਕਾਲ ਪੂਰਾ ਕਰਕੇ ਮੁੜ ਸੱਤਾ ‘ਤੇ ਕਾਬਜ਼ ਹੋ ਸਕੇ।

Read More:  ਪੰਜਾਬ ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਬੈਠਕ

Scroll to Top