Site icon TheUnmute.com

Punjab: ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਜਾ ਰਹੀ ਬਜ਼ੁਰਗ ਔਰਤ ਨੂੰ ਬਲਦ ਨੇ ਮਾਰੀ ਟੱ.ਕ.ਰ

14 ਸਤੰਬਰ 2024: ਪੰਜਾਬ ਦੇ ਵਿੱਚ ਜਿਥੇ ਤੇਂਦੂਆ ਦੀ ਖ਼ਬਰ ਫੇਲ ਰਹੀ ਹੈ ਓਥੇ ਹੀ ਅਵਾਰਾ ਪਸ਼ੂਆਂ ਦੇ ਵੱਲੋਂ ਵੀ ਲੋਕਾਂ ‘ਤੇ ਹਮਲਾ ਕੀਤਾ ਜਾ ਰਿਹਾ ਹੈ| ਅਜਿਹਾ ਹੀ ਇਕ ਮਾਮਲਾ ਅਬੋਹਰ ਦੀ ਪੁਰਾਣੀ ਸੂਰਜ ਨਗਰੀ ਤੋਂ ਸਾਹਮਣੇ ਆਇਆ ਹੈ, ਜਿਥੇ ਅਬੋਹਰ ਦੀ ਪੁਰਾਣੀ ਸੂਰਜ ਨਗਰੀ ਦੀ ਰਹਿਣ ਵਾਲੀ ਇੱਕ ਬਜ਼ੁਰਗ ‘ਤੇ ਅਵਾਰਾ ਬਲਦ ਨੇ ਟੱਕਰ ਮਾਰ ਦਿੱਤੀ , ਦੱਸ ਦੇਈਏ ਕਿ ਔਰਤ ਜਦੋਂ ਸਵੇਰੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਸੀ ਤਾਂ ਉਸ ਨੂੰ ਆਵਾਰਾ ਬਲਦ ਨੇ ਟੱਕਰ ਮਾਰ ਦਿੱਤੀ, ਜਿਸ ਦੇ ਵਿੱਚ ਬਜ਼ੁਰਗ ਔਰਤ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਮੁਤਾਬਕ 71 ਸਾਲਾ ਨੀਲਮ ਪਤਨੀ ਵੇਦ ਪ੍ਰਕਾਸ਼ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ‘ਚ ਪਿਛਲੇ ਕਈ ਮਹੀਨਿਆਂ ਤੋਂ ਇਕ ਆਵਾਰਾ ਬਲਦ ਘੁੰਮ ਰਿਹਾ ਹੈ ਅਤੇ ਹਰ ਰੋਜ਼ ਲੋਕਾਂ ‘ਤੇ ਹਮਲਾ ਕਰ ਰਿਹਾ ਹੈ। ਅੱਜ ਸਵੇਰੇ ਜਦੋਂ ਉਸ ਦੀ ਮਾਤਾ ਇਲਾਕੇ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੀ ਸੀ ਤਾਂ ਉਕਤ ਬਲਦ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਕੇ ਜ਼ਮੀਨ ‘ਤੇ ਸੁੱਟ ਦਿੱਤਾ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ।

ਇਸ ਦੀ ਸੂਚਨਾ ਮਿਲਦਿਆਂ ਹੀ ਕਾਂਗਰਸ ਦੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਮੌਕੇ ਤੇ ਪਹੁੰਚੇ ਤੇ ਔਰਤ ਦੇ ਹਾਲਾਤ ਬਾਰੇ ਜਾਣਿਆ ਉਹਨਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆ ਹੋਇਆ ਆਖਿਆ ਕਿ ਜਲਦੀ ਹੀ ਇਹਨਾਂ ਪਸ਼ੂਆਂ ਨੂੰ ਫੜ ਕੇ ਗਊਸ਼ਾਲਾ ਵਿਚ ਛੱਡਿਆ ਜਾਵੇ ਤਾਂ ਕਿ ਕਿਸੇ ਦਾ ਨੁਕਸਾਨ ਨਾ ਹੋਵੇ ਉਹਨਾਂ ਨੇ ਕਿਹਾ ਕਿ ਜੇ ਇਹਨਾਂ ਦਾ ਮਸਲਾ ਹੱਲ ਨਹੀਂ ਹੋਇਆ ਤਾਂ ਉਹ ਧਰਨਾ ਲਾਉਣ ਨੂੰ ਮਜਬੂਰ ਹੋ ਜਾਣਗੇ

 

                                                              (ਰਿਪੋਰਟਰ ਸੋਨੂ ਸਿਆਗ ਅਬੋਹਰ)

Exit mobile version