ਤਜਿੰਦਰਪਾਲ ਬੱਗਾ

ਤਜਿੰਦਰਪਾਲ ਬੱਗਾ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਤੇ ਦਿੱਲੀ ਪੁਲਿਸ ਆਹਮੋ ਸਾਹਮਣੇ

ਚੰਡੀਗੜ੍ਹ 06 ਮਈ 2022: ਦਿੱਲੀ ਦੇ ਭਾਜਪਾ ਆਗੂ ਤਜਿੰਦਰਪਾਲ ਬੱਗਾ ਦੀ ਗ੍ਰਿਫਤਾਰੀ ਦਾ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ । ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਦਿੱਲੀ ਦੀ ਪੁਲਿਸ ਆਹਮੋ ਸਾਹਮਣੇ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਦੀ ਟੀਮ ਵਲੋਂ ਸਵੇਰੇ ਸਵੇਰੇ ਤਜਿੰਦਰਪਾਲ ਬੱਗਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਅਤੇ ਉਨ੍ਹਾਂ ਖਿਲਾਫ ਕਿਡਨੈਪਿੰਗ ਦਾ ਮਾਮਲਾ ਦਰਜ ਕੀਤਾ ਹੈ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਬੱਗਾ ਨੂੰ ਮੋਹਾਲੀ ਲਿਆ ਰਹੀ ਪੰਜਾਬ ਪੁਲਿਸ ਦੀ ਟੀਮ ਨੂੰ ਕੁਰੂਕਸ਼ੇਤਰ ਵਿੱਚ ਹਰਿਆਣਾ ਦੀ ਪੁਲਿਸ ਵੱਲੋਂ ਰੋਕ ਲਿਆ ਗਿਆ ਹੈ।

Scroll to Top