July 4, 2024 9:41 pm
Sri Muktsar police

ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਪਟੀਸ਼ਨ ਕੀਤੀ ਖਾਰਜ

ਚੰਡੀਗੜ੍ਹ 02 ਜੂਨ 2022: ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਲਾਰੇਂਸ ਬਿਸ਼ਨੋਈ ਨੂੰ ਵੱਡਾ ਝਟਕਾ ਦਿੱਤਾ ਹੈ | ਲਾਰੇਂਸ ਬਿਸ਼ਨੋਈ ਵੱਲੋੇਂ ਉਸਦਾ ਰਿਮਾਂਡ ਪੰਜਾਬ ਪੁਲਿਸ ਨੂੰ ਨਾ ਦੇਣ ਦੀ ਮੰਗ ਲੈ ਕੇ ਪਾਈ ਗਈ ਪਟੀਸ਼ਨ ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਕੋਈ ਵੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਪਟੀਸ਼ਨ ਨੂੰ ਖਾਰਜ ਕਰ ਦਿੱਤਾ ।

ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਪੰਜਾਬ ਪੁਲਿਸ ਨੇ ਹਾਈਕੋਰਟ ਨੂੰ ਦੱਸਿਆ ਹੈ ਕਿ ਫਿਲਹਾਲ ਸਿੱਧੂ ਕਤਲਕਾਂਡ ਮਾਮਲੇ ਵਿਚ ਦਰਜ ਐਫਆਈਆਰ ਵਿੱਚ ਲਾਰੇਂਸ ਬਿਸ਼ਨੋਈ ਦਾ ਨਾਮ ਨਹੀਂ ਹੈ। ਹਾਈਕੋਰਟ ਦੀ ਇਸ ਟਿੱਪਣੀ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਜਲਦ ਹੀ ਪੰਜਾਬ ਪੁਲਿਸ ਲਾਰੇਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ਤੇ ਲੈ ਕੇ ਪੁੱਛਗਿੱਛ ਲਈ ਪੰਜਾਬ ਲਿਆ ਸਕਦੀ ਹੈ।