ਜਲੰਧਰ, 03 ਸਤੰਬਰ 2025: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਮਨ ਅਰੋੜਾ ਅਤੇ ਨਗਰ ਨਿਗਮ ਜਲੰਧਰ ਦੇ ਸਹਾਇਕ ਟਾਊਨ ਪਲੈਨਰ (ਏਟੀਪੀ) ਸੁਖਦੇਵ ਵਸ਼ਿਸ਼ਟ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਹੈ, ਜੋ ਉਨ੍ਹਾਂ ਲਈ ਵੱਡੀ ਰਾਹਤ ਸਾਬਤ ਹੋਈ ਹੈ।
ਜਿਕਰਯੋਗ ਹੈ ਕਿ ਜਲੰਧਰ ਸੈਂਟਰਲ ਦੇ ਵਿਧਾਇਕ ਰਮਨ ਅਰੋੜਾ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਪਿਛਲੇ ਤਿੰਨ ਮਹੀਨਿਆਂ ਤੋਂ ਜੇਲ੍ਹ ‘ਚ ਸਨ। ਪੰਜਾਬ ਵਿਜੀਲੈਂਸ ਬਿਊਰੋ (ਪੀਵੀਬੀ) ਨੇ ਭ੍ਰਿਸ਼ਟਾਚਾਰ ਦੇ ਇੱਕ ਗੰਭੀਰ ਮਾਮਲੇ ‘ਚ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਨਗਰ ਨਿਗਮ ਏਟੀਪੀ ਸੁਖਦੇਵ ਵਸ਼ਿਸ਼ਟ ਵੀ ਇਸੇ ਮਾਮਲੇ ‘ਚ ਮੁਲਜਮ ਸਨ ਅਤੇ ਉਹ ਜੇਲ੍ਹ ‘ਚ ਵੀ ਸਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸੁਣਵਾਈ ਦੌਰਾਨ ਦੋਵਾਂ ਨੂੰ ਅੰਤਰਿਮ ਰਾਹਤ ਦਿੱਤੀ ਅਤੇ ਜ਼ਮਾਨਤ ਦੇ ਦਿੱਤੀ।




