ਚੰਡੀਗੜ੍ਹ 16 ਜੂਨ 2022: ਪੰਜਾਬ ਸਰਕਾਰ ਵਲੋਂ ਸੂਬੇ ‘ਚੋਂ ਛੁਡਾਏ ਜਾ ਰਹੇ ਨਾਜਾਇਜ਼ ਕਬਜਿਆਂ ਦੀ ਮੁਹਿੰਮ ਤਹਿਤ ਪੰਚਾਇਤ ਵਿਭਾਗ ਵੱਲੋਂ ਚੰਡੀਗੜ੍ਹ ਦੇ ਨਾਲ ਲੱਗਦੇ ਮੁੱਲਾਂਪੁਰ (Mulanpur) ਦੇ 70 ਪਰਿਵਾਰਾਂ ਨੂੰ ਜ਼ਮੀਨ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਮਾਮਲੇ ਨੂੰ ਲੈ ਕੇ ਇਨ੍ਹਾਂ 70 ਕਿਸਾਨ ਪਰਿਵਾਰਾਂ ਨੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ |
ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਹਾਈਕੋਰਟ ਨੇ ਮੁਲਾਂਪੁਰ ਦੇ 70 ਕਿਸਾਨ ਪਰਿਵਾਰਾਂ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਜ਼ਮੀਨ ਖਾਲੀ ਕਰਨ ਵਾਲੇ ਨੋਟਿਸ ਤੇ ਸਟੇਅ ਲਗਾ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਇਨ੍ਹਾਂ 70 ਕਿਸਾਨ ਪਰਿਵਾਰਾਂ ਦਾ ਕਹਿਣਾ ਹੈ ਕਿ ਉਹ ਪਿਛਲੇ 100 ਸਾਲਾਂ ਤੋਂ ਇਸ ਜ਼ਮੀਨ ਤੇ ਖੇਤੀ ਕਰ ਰਹੇ ਹਨ।