Kumar Vishwas

ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਕੁਮਾਰ ਵਿਸ਼ਵਾਸ ਨੂੰ ਵੱਡੀ ਰਾਹਤ

ਚੰਡੀਗੜ੍ਹ 02 ਮਈ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਕਵੀ ਕੁਮਾਰ ਵਿਸ਼ਵਾਸ (Kumar Vishwas) ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਕੁਮਾਰ ਵਿਸ਼ਵਾਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਫਿਲਹਾਲ ਹਾਈਕੋਰਟ ਵੱਲੋਂ ਕੁਮਾਰ ਨੂੰ ਅੰਤਰਿਮ ਰਾਹਤ ਦਿੱਤੀ ਗਈ ਹੈ। ਹੁਣ ਕੁਮਾਰ ਦੇ ਕੇਸ ਨੂੰ ਖਾਰਜ ਕਰਨ ਦੀ ਪਟੀਸ਼ਨ ‘ਤੇ ਸੁਣਵਾਈ ਜਾਰੀ ਰਹੇਗੀ।

ਜਿਕਰਯੋਗ ਹੈ ਕਿ ਇਸ ਮਾਮਲੇ ‘ਚ ਪੂਰਾ ਹੁਕਮ ਆਉਣਾ ਬਾਕੀ ਹੈ। ਕਵੀ ਕੁਮਾਰ ਵਿਸ਼ਵਾਸ (Kumar Vishwas) ਖਿਲਾਫ ਰੋਪੜ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖ਼ਾਲਿਸਤਾਨ ਨਾਲ ਸਬੰਧਾਂ ਦੇ ਝੂਠੇ ਦੋਸ਼ ਲਗਾਉਣ ਦਾ ਦੋਸ਼ ਹੈ। ਕੁਮਾਰ ਨੇ ਪਟੀਸ਼ਨ ਰਹੀ ਇਸ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ।

Scroll to Top