Site icon TheUnmute.com

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜਗਦੀਸ਼ ਭੋਲਾ ਦੀ ਜ਼ਮਾਨਤ ਅਰਜ਼ੀ ਖਾਰਜ

Jagdish Bhola

ਚੰਡੀਗੜ੍ਹ 26 ਅਪ੍ਰੈਲ 2022: ਕੋਰਟ ਨੇ ਡਰੱਗ ਕੇਸ ਦੇ ਮਾਸਟਰ ਮਾਈਂਡ ਜਗਦੀਸ਼ ਭੋਲਾ (Jagdish Bhola) ਨੂੰ ਵੱਡਾ ਝਟਕਾ ਦਿੱਤਾ | ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਗਦੀਸ਼ ਭੋਲਾ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ । ਜਿਕਰਯੋਗ ਹੈ ਕਿ ਜਗਦੀਸ਼ ਭੋਲਾ ਦੀ ਪਟੀਸ਼ਨ ’ਤੇ ਹੋਈ ਸੁਣਵਾਈ ਤੋਂ ਬਾਅਦ ਦਸੰਬਰ 2021 ਨੂੰ ਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ, ਜਿਸ ’ਤੇ ਹਾਈਕੋਰਟ ਵੱਲੋਂ ਅੱਜ ਫੈਸਲਾ ਸੁਣਾਇਆ ਗਿਆ ਹੈ । ਤੁਹਾਨੂੰ ਦੱਸ ਦਈਏ ਕਿ ਭੋਲਾ ਖਿਲਾਫ਼ ਸਾਲ 2013 ’ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਸੀ। ਇਸ ਕੇਸ ਦੀ ਸੁਣਵਾਈ ਮੁਹਾਲੀ ਕੋਰਟ ’ਚ ਚੱਲ ਰਹੀ ਹੈ ਅਤੇ ਜ਼ਮਾਨਤ ਲਈ ਭੋਲਾ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ।

Exit mobile version