ਲੈਂਡ ਪੂਲਿੰਗ ਨੀਤੀ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਲੈਂਡ ਪੂਲਿੰਗ ਨੀਤੀ ‘ਤੇ ਲਗਾਈ ਰੋਕ

ਚੰਡੀਗੜ੍ਹ, 07 ਅਗਸਤ 2025: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਸੰਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ | ਹਾਈ ਕੋਰਟ ਨੇ ਅੱਜ ਲਗਾਤਾਰ ਦੂਜੇ ਦਿਨ ਸੁਣਵਾਈ ਦੌਰਾਨ ਲੈਂਡ ਪੂਲਿੰਗ ਨੀਤੀ ‘ਤੇ ਅਸਥਾਈ ਤੌਰ ‘ਤੇ ਰੋਕ ਲਗਾ ਦਿੱਤੀ ਹੈ | ਇਸਦੇ ਨਾਲ ਹੀ ਪੰਜਾਬ ਸਰਕਾਰ ਨੂੰ ਚਾਰ ਹਫ਼ਤਿਆਂ ‘ਚ ਜਵਾਬ ਦਾਇਰ ਕਰਨ ਲਈ ਕਿਹਾ ਗਿਆ ਹੈ। ਅਦਾਲਤ ਦੇ ਹੁਕਮ ਛੇਤੀ ਹੀ ਜਾਰੀ ਕੀਤੇ ਜਾਣਗੇ।

ਇਸ ਯੋਜਨਾ ਦੇ ਤਹਿਤ ਸਰਕਾਰ ਕਿਸਾਨਾਂ ਤੋਂ ਜ਼ਮੀਨ ਲੈਂਦੀ ਹੈ ਅਤੇ ਇਸਨੂੰ ਵਿਕਸਤ ਕਰਨ ਦਾ ਵਾਅਦਾ ਕਰਦੀ ਹੈ। ਬਾਅਦ ‘ਚ ਉਸੇ ਜ਼ਮੀਨ ਦਾ ਇੱਕ ਹਿੱਸਾ ਕਿਸਾਨਾਂ ਨੂੰ ਵਾਪਸ ਕਰ ਦਿੱਤਾ ਜਾਂਦਾ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਇਲਾਕੇ ‘ਚ ਵਿਕਾਸ ਹੋਵੇਗਾ ਅਤੇ ਕਿਸਾਨਾਂ ਨੂੰ ਵੀ ਫਾਇਦਾ ਹੋਵੇਗਾ।

ਬਹੁਤ ਸਾਰੇ ਕਿਸਾਨ ਇਸ ਯੋਜਨਾ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਯੋਜਨਾ ਜ਼ਮੀਨ ਕਬਜ਼ੇ ਵਰਗੀ ਹੈ ਅਤੇ ਉਨ੍ਹਾਂ ਦੀ ਜ਼ਮੀਨ ਜ਼ਬਰਦਸਤੀ ਖੋਹੀ ਜਾ ਸਕਦੀ ਹੈ। ਕਿਸਾਨਾਂ ਨੂੰ ਡਰ ਹੈ ਕਿ ਉਨ੍ਹਾਂ ਨੂੰ ਨੁਕਸਾਨ ਹੋਵੇਗਾ ਅਤੇ ਉਨ੍ਹਾਂ ਦੇ ਹੱਕ ਖੋਹ ਲਏ ਜਾਣਗੇ।

ਕਿਸਾਨਾਂ ਦੀਆਂ ਚਿੰਤਾਵਾਂ ਨੂੰ ਧਿਆਨ ‘ਚ ਰੱਖਦੇ ਹੋਏ, ਹਾਈ ਕੋਰਟ ਨੇ ਫਿਲਹਾਲ ਲੈਂਡ ਪੂਲਿੰਗ ਯੋਜਨਾ ‘ਤੇ ਰੋਕ ਲਗਾ ਦਿੱਤੀ ਹੈ। ਹੁਣ ਇਹ ਯੋਜਨਾ ਅਗਲੇ 4 ਹਫ਼ਤਿਆਂ ਤੱਕ ਅੱਗੇ ਨਹੀਂ ਵਧੇਗੀ। ਹੁਣ ਸਾਰਿਆਂ ਦੀਆਂ ਨਜ਼ਰਾਂ ਅਦਾਲਤ ਦੀ ਅਗਲੀ ਸੁਣਵਾਈ ‘ਤੇ ਹਨ।

Read More: ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਜਨਹਿੱਤ ਪਟੀਸ਼ਨ ਦਾਇਰ

Scroll to Top