ਡੇਅਰੀ ਵਿਕਾਸ

ਪੰਜਾਬ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਨੇ ਗੁਜਰਾਤ ਦੇ ਅਮੁਲ ਪਲਾਟਾਂ ਦਾ ਕੀਤਾ ਦੌਰਾ

ਚੰਡੀਗੜ੍ਹ 22 ਅਪ੍ਰੈਲ 2022: ਪੰਜਾਬ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਪੰਜਾਬ ਵਿਚ ਡੇਅਰੀ ਫਾਰਮਿੰਗ ਨੂੰ ਉਤਸ਼ਾਹਿਤ ਕਰਨ ਲਈ ਪਿਛਲੇ ਤਿੰਨ ਦਿਨ ਤੋਂ ਗੁਜਾਰਤ ਦੇ ਦੌਰੇ ‘ਤੇ ਹਨ | ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰੀ ਡੇਅਰੀ ਵਿਕਾਸ ਬੋਰਡ ਦੇ ਚੇਅਰਮੈਨ ਸਮੇਤ ਕਈ ਹੋਰ ਮਾਹਿਰਾਂ ਨਾਲ ਵਿਚਾਰਾਂ ਕੀਤੀਆਂ।ਅੱਜ ਉਨ੍ਹਾਂ ਵਲੋਂ ਅਨੰਦ ਸ਼ਹਿਰ ਅਤੇ ਗਾਂਧੀਨਗਰ ਵਿਖੇ ਅਮੁਲ ਦੇ ਵੱਖ ਵੱਖ ਪਲਾਟਾਂ ਦਾ ਦੌਰਾ ਕੀਤਾ | ਉਨ੍ਹਾਂ ਨੇ ਅਮੂਲ ਦੇ ਅਧਕਿਾਰੀਆਂ ਨਾਲ ਮੀਟਿੰਗ ਕਰਕੇ ਪੰਜਾਬ ਵਿਚ ਦੁੱਧ ਤੋਂ ਬਣਨ ਵਾਲੇ ਪਦਾਰਥਾਂ ਨੂੰ ਹੋਰ ਮਿਆਰੀ ਬਣਾਉਣ ਲਈ ਸਹਿਯੋਗ ਦੀ ਮੰਗ ਕੀਤੀ ਹੈ।

ਪੰਜਾਬ ਸਰਕਾਰ ਵਲੋਂ ਪੇਸ਼ੇਵਰ ਡੇਅਰੀ ਫਾਰਮਿੰਗ ਨਾਲ ਕਿਸਾਨਾਂ ਨੂੰ ਜੋੜਨ ਲਈ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਬਾਰੇ ਸਿਖਲਾਈ ਦੇਣ ਦੇ ਨਾਲ ਨਾਲ ਸਬਸਿਡੀ ‘ਤੇ ਨਵੇਂ ਉਪਕਰਨ ਵੀ ਮੁਹੱਈਆ ਵੀ ਕਰਵਾਏ ਜਾਣਗੇ। ਇਸ ਦੇ ਨਾਲ ਹੀ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਸਹਿਕਾਰਤਾ ਲਹਿਰ ਰਾਹੀਂ ਤਿਆਰ ਹੋਣ ਵਾਲੇ ਪਦਾਰਥਾਂ ਦੀ ਅੰਤਰਰਾਸ਼ਟਰੀ ਪੱਧਰ ਮੰਡੀਕਰਨ ਲਈ ਵੀ ਅਮੁਲ ਤੋਂ ਸਹਿਯੋਗ ਲੈਣ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

ਇਸਦੇ ਨਾਲ ਹੀ ਕੁਲਦੀਪ ਧਾਲੀਵਾਲ ਨੇ ਅਪਾਣੇ ਇਸ ਦੌਰੇ ਦੌਰਾਨ ਰਾਸ਼ਟਰੀ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫਤਰ, ਅਮੁਲਫੇਡ, ਗਾਂਧੀਨਗਰ, ਗੁਜਰਾਤ ਡੇਅਰੀ ਪਲਾਂਟ, ਆਈਸ ਕਰੀਮ ਪਲਾਂਟ, ਡੇਅਰੀ ਪਲਾਂਟ, ਚਾਕਲੇਟ ਪਲਾਂਟ, ਬੁਲ ਬ੍ਰੀਡਿੰਗ ਫਾਰਮ, ਡਾ. ਵੀ. ਕੁਰੀਨ ਮਿਊਜ਼ੀਅਮ, ਸਰਦਾਰ ਪਟੇਲ ਅਸੈਂਬਲੀ ਹਾਲ, ਡੀ.ਸੀ.ਐੱਸ. ਸੰਦੇਸਰ ਦਾ ਦੌਰਾ ਕੀਤਾ।

 

Scroll to Top