ਚੰਡੀਗੜ੍ਹ 02 ਜੁਲਾਈ 2022: ਪੰਜਾਬ ਸਰਕਾਰ ਵਲੋਂ ਪੰਜਾਬ ਦੇ ਡੀਜੀਪੀ ਵੀ.ਕੇ ਭਵਰਾ (Punjab DGP VK Bhawra) ਦੀ ਦੋ ਮਹੀਨਿਆਂ ਦੀ ਛੁੱਟੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਾਵੜਾ 5 ਜੁਲਾਈ ਤੋਂ ਛੁੱਟੀ ‘ਤੇ ਚਲੇ ਜਾਣਗੇ। ਜ਼ਿਕਰਯੋਗ ਹੈ ਕਿ ਡੀਜੀਪੀ ਵੀ.ਕੇ ਭਵਰਾ ਨੇ ਕੇਂਦਰੀ ਡੈਪੂਟੇਸ਼ਨ ’ਤੇ ਜਾਣ ਦੀ ਇੱਛਾ ਤੋਂ ਬਾਅਦ ਗ੍ਰਹਿ ਵਿਭਾਗ ਨੂੰ ਚਿੱਠੀ ਭੇਜ ਕੇ 5 ਜੁਲਾਈ ਤੋਂ ਦੋ ਮਹੀਨਿਆਂ ਲਈ ਛੁੱਟੀ ਦੀ ਮੰਗ ਕੀਤੀ ਸੀ ।
ਇਸਦੇ ਨਾਲ ਹੀ ਜੇਕਰ ਗ੍ਰਹਿ ਵਿਭਾਗ ਡੀਜੀਪੀ ਭਵਰਾ ਦੀ ਛੁੱਟੀ ਮਨਜ਼ੂਰ ਕਰ ਲੈਂਦਾ ਹੈ ਤਾਂ ਪੰਜਾਬ ਨੂੰ ਨਵਾਂ ਕਾਰਜਕਾਰੀ ਡੀਜੀਪੀ ਮਿਲ ਜਾਵੇਗਾ, ਪਰ ਜੇਕਰ ਉਹ ਕੇਂਦਰੀ ਡੈਪੂਟੇਸ਼ਨ ’ਤੇ ਚਲੇ ਜਾਂਦੇ ਹਨ ਤਾਂ ਸੂਬੇ ਨੂੰ ਸਥਾਈ ਪੁਲਿਸ ਮੁਖੀ ਮਿਲੇਗਾ। ਇਸਦੇ ਨਾਲ ਹੀ ਡੀਜੀਪੀ ਦੇ ਅਹੁਦੇ ਲਈ ਹਰਪ੍ਰੀਤ ਸਿੰਘ ਸਿੱਧੂ ਤੇ ਗੌਰਵ ਯਾਦਵ ਅਗਲੀ ਕਤਾਰ ‘ਚ ਹਨ।