Punjab: ਫੌਜੀ ਨੌਜਵਾਨ ਦੀ ਡਿਊਟੀ ਦੌਰਾਨ ਮੌ.ਤ, ਅਗਲੇ ਹੀ ਮਹੀਨੇ ਰੱਖਿਆ ਸੀ ਵਿਆਹ

4 ਅਕਤੂਬਰ 2024: ਬਠਿੰਡਾ ਜ਼ਿਲ੍ਹੇ ਦੇ ਸੰਗਤ ਮੰਡੀ ਅਧੀਨ ਪੈਂਦੇ ਪਿੰਡ ਜੰਗੀਰਾਣਾ ਵਿਖੇ ਅੱਜ ਉਸ ਸਮੇਂ ਮਾਤਮ ਛਾ ਗਿਆ ਜਦੋਂ ਇੱਕ ਫੌਜੀ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਲੈ ਕੇ ਫੌਜੀ ਜਵਾਨ ਉਹਨਾਂ ਦੇ ਪਿੰਡ ਪਹੁੰਚ ਗਏ ਇਸ ਮੌਕੇ ਮ੍ਰਿਤਕ ਦੀ ਦੇਹ ਨੂੰ ਲੈ ਕੇ ਆਏ ਨਾਇਬ ਸੂਬੇਦਾਰ ਜਤਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਨੌਜਵਾਨ ਗੁਰਦੀਪ ਸਿੰਘ ਜੋ ਕਿ ਸਿੱਖ ਰੈਜੀਮੈਂਟ ਵਿੱਚ ਡਿਊਟੀ ਨਿਭਾ ਰਿਹਾ ਸੀ, ਦੱਸਿਆ ਜਾ ਰਿਹਾ ਹੈ ਕਿ ਗੁਰਦੀਪ ਕੁਝ ਸਮੇਂ ਤੋਂ ਬਿਮਾਰ ਸੀ ਅਤੇ ਅਟੈਕ ਆਉਣ ਕਾਰਨ ਉਸ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਦੱਸਿਆ ਹੈ ਕਿ ਇਸ ਫੌਜੀ ਨੌਜਵਾਨ ਦਾ ਨਵੰਬਰ ਮਹੀਨੇ ਵਿੱਚ ਵਿਆਹ ਰੱਖਿਆ ਹੋਇਆ ਸੀ| ਉੱਥੇ ਹੀ ਹੁਣਪਿੰਡ ਵਾਸੀਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਨੌਜਵਾਨ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ|

Scroll to Top